ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਦਿਨਾਂ ਵਿਚ ਜ਼ਿਲ੍ਹੇ 'ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ 17, 18, 19, 20 ਅਤੇ 21 ਤਾਰੀਖ਼ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ 'ਚ ਮੌਤ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਹਫ਼ਤੇ ਸੂਬੇ ਵਿਚ ਮੌਸਮ ਖੁਸ਼ਕ ਰਹੇਗਾ। ਖੇਤੀਬਾੜੀ ਮਾਹਿਰਾਂ ਦਾ ਮੰਨਣਾ ਹੈ ਕਿ ਪਿਛਲੇ ਮਹੀਨੇ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਅਜੇ ਪੱਕੀ ਨਹੀਂ ਹੈ। ਇਹ ਧੁੱਪ ਝੋਨੇ ਲਈ ਚੰਗੀ ਰਹੇਗੀ ਅਤੇ ਇਹ ਵਾਯੂਮੰਡਲ ਵਿੱਚ ਹਲਕੀ ਨਮੀ ਵੀ ਬਣਾਈ ਰੱਖੇਗੀ। ਉਥੇ ਹੀ ਮੌਸਮ ਦੇ ਇਕਦਮ ਬਦਲਣ ਕਾਰਨ ਲੋਕ ਮੌਸਮੀ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ, ਜਿਵੇਂ ਕਿ ਬੁਖ਼ਾਰ, ਖਾਂਸੀ, ਡੇਂਗੂ, ਟਾਈਫਾਈਡ ਆਦਿ। ਇਸ ਲਈ ਲੋਕਾਂ ਨੂੰ ਇਸ ਮੌਸਮ ਦੌਰਾਨ ਆਪਣਾ ਧਿਆਨ ਰੱਖਣ ਦੀ ਲੋੜ ਹੈ। ਹੋ ਸਕਦੇ ਤਾਂ ਸਵੇਰ ਅਤੇ ਸ਼ਾਮ ਦੇ ਸਮੇਂ ਪੂਰੀ ਬਾਂਹ ਵਾਲੇ ਕੱਪੜੇ ਪਾ ਕੇ ਹੀ ਬਾਹਰ ਜਾਓ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DIG ਹਰਚਰਨ ਸਿੰਘ ਭੁੱਲਰ ਮਾਮਲੇ 'ਚ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ
NEXT STORY