ਫਰੀਦਕੋਟ (ਰਾਜਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਏ.ਐੱਸ.ਆਈ. ਗੁਰਬਖਸ਼ ਸਿੰਘ ਨੂੰ 80 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਸਾਦਿਕ ਵਿਖੇ ਇਕ ਢਾਬੇ ’ਤੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ। ਮੁਲਜ਼ਮ ਦੇ ਕਬਜ਼ੇ ਵਿਚੋਂ ਕਥਿਤ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ, ਪਿੰਡ ਘੁਗਿਆਣਾ ਦੇ ਵਸਨੀਕ ਲੱਖਾ ਸਿੰਘ ਪੁੱਤਰ ਦਲੌਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਖ਼ਿਲਾਫ਼ ਥਾਣਾ ਸਦਰ ਫਰੀਦਕੋਟ ਵਿਖੇ ਇਕ ਮੁਕੱਦਮਾ ਦਰਜ ਸੀ। ਇਸ ਮੁਕੱਦਮੇ ਨੂੰ ਰੱਦ ਕਰਵਾਉਣ ਅਤੇ ਜਾਂਚ ਵਿਚ ਮਦਦ ਕਰਨ ਦੇ ਬਦਲੇ ਏ.ਐੱਸ.ਆਈ. ਗੁਰਬਖਸ਼ ਸਿੰਘ ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਮੰਗੀ ਗਈ ਸੀ। ਸ਼ਿਕਾਇਤ ਅਨੁਸਾਰ ਮੁਲਜ਼ਮ ਪਹਿਲਾਂ ਹੀ 40 ਹਜ਼ਾਰ ਰੁਪਏ ਲੈ ਚੁੱਕਾ ਸੀ ਜਦਕਿ ਮੁਕੱਦਮਾ ਰੱਦ ਕਰਵਾਉਣ ਲਈ 80 ਹਜ਼ਾਰ ਰੁਪਏ ਹੋਰ ਮੰਗੇ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
ਸ਼ਿਕਾਇਤਕਰਤਾ ਨੇ ਕਥਿਤ ਰਿਸ਼ਵਤ ਦੀ ਮੰਗ ਸਬੰਧੀ ਫ਼ੋਨ ’ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪੀ। ਸ਼ਿਕਾਇਤ ਅਤੇ ਰਿਕਾਰਡਿੰਗ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਯੋਜਨਾ ਬਣਾਈ। ਇਸ ਤਹਿਤ ਸ਼ਿਕਾਇਤਕਰਤਾ ਨੂੰ ਸਾਦਿਕ ਦੇ ਇਕ ਢਾਬੇ ’ਤੇ ਰਕਮ ਦੇਣ ਲਈ ਬੁਲਾਇਆ ਗਿਆ ਅਤੇ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਨਿਗਰਾਨੀ ਰੱਖੀ। ਜਿਵੇਂ ਹੀ ਲੱਖਾ ਸਿੰਘ ਨੇ ਏ.ਐੱਸ.ਆਈ. ਨੂੰ 80 ਹਜ਼ਾਰ ਰੁਪਏ ਦੀ ਰਕਮ ਸੌਂਪੀ, ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਅਨੁਸਾਰ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਥਾਣੇ ਵਿਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਕਥਿਤ ਰਿਸ਼ਵਤ ਦੇ ਲੈਣ-ਦੇਣ ਵਿਚ ਕਿਸੇ ਹੋਰ ਪੁਲਸ ਮੁਲਾਜ਼ਮ ਜਾਂ ਵਿਚੋਲੇ ਦੀ ਭੂਮਿਕਾ ਤਾਂ ਨਹੀਂ ਸੀ।
ਇਹ ਵੀ ਪੜ੍ਹੋ : ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੱਕਾਂ ’ਚੋਂ ਕਣਕ-ਝੋਨੇ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
NEXT STORY