ਭਵਾਨੀਗੜ੍ਹ (ਕਾਂਸਲ) : ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੀ ਪੰਜਾਬ ਨੂੰ ਕਾਫੀ ਮਾਰ ਪੈ ਰਹੀ ਹੈ ਅਤੇ ਇਸ ਸਮੇਂ ਕੋਰੋਨਾ ਮਹਾਮਾਰੀ ਨਾਲ ਪ੍ਰਭਾਵਿਤ ਸੂਬਿਆਂ ਦੀ ਸੂਚੀ ’ਚ ਪੰਜਾਬ ਦਾ ਨਾਮ ਵੀ ਉਪਰ ਦਰਜ ਹੈ। ਇਸ ਲਈ ਅਜਿਹੇ ਹਾਲਾਤ ’ਚ ਪੰਜਬ ’ਚ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਵਿਚਾਰ ਕਰਨਾ ਅਤੇ ਪ੍ਰਖਿਆਵਾਂ ਲੈਣ ਬਾਰੇ ਸੋਚਨਾ ਵੀ ਮੁਮਕਿਨ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਸਿੱਖਿਆ ਅਤੇ ਲੋਕ ਨਿਰਮਾਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ੍ਹ ਵਿਖੇ ਪੱਤਰਕਾਰਾਂ ਵੱਲੋਂ ਸਕੂਲ ਖੋਲ੍ਹਣ ਸੰਬੰਧੀ ਕੀਤੇ ਸਵਾਲਾਂ ਦਾ ਜਵਾਬ ਦਿੰਦਿਆਂ ਕੀਤਾ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਈ ਬੱਚਿਆਂ ਦੀ ਸੁਰੱਖਿਆ ਪ੍ਰਮੁੱਖ ਹਨ ਅਤੇ ਇਨ੍ਹਾਂ ਨੂੰ ਮੁਦੇਨਜ਼ਰ ਰੱਖਦੇ ਹੋਏ ਬੱਚਿਆਂ ਦੇ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਸੁਰੱਖਿਆ ਲਈ ਸਰਕਾਰ ਨੇ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੀ ਵਾਰ ਕੋਰੋਨਾ ਮਹਾਮਾਰੀ ਕਾਰਨ ਹੋਏ ਲਾਕਡਾਊਨ ਦੇ ਚਲਦਿਆਂ ਸਕੂਲ ਕਾਲਜ ਬੰਦ ਹੋਣ ਕਾਰਨ ਪ੍ਰਿਖਿਆ ਨਾ ਹੋ ਸਕਣ ਕਾਰਨ ਸਾਰੇ ਬੱਚਿਆਂ ਨੂੰ ਪ੍ਰਮੋਟ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦਾ ਪ੍ਰਕੋਪ ਜਾਰੀ ਹੈ ੳਦੋਂ ਤੱਕ ਸਕੂਲ ਕਾਲਜ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਕੀਤੇ ਧਮਾਕੇਦਾਰ ਟਵੀਟ, ਕਿਸਾਨ ਅੰਦੋਲਨ ਦਰਮਿਆਨ ਦਿੱਤੀ ਨੇਕ ਸਲਾਹ
ਉਨ੍ਹਾਂ ਕਿਹਾ ਕਿ ਦੱਸੋ ਬੱਚਿਆਂ ਦੇ ਸਕੂਲ ਬੰਦ ਕਰਨ ’ਚ ਸਰਕਾਰ ਦਾ ਕੀ ਸਵਾਰਥ ਹੋ ਸਕਦਾ ਹੈ ਕਿਉਂਕਿ ਕੋਰੋਨਾ ਮਹਾਮਾਰੀ ਇਕੱਲੇ ਪੰਜਾਬ ’ਚ ਨਹੀਂ ਸਗੋਂ ਪੂਰੇ ਵਿਸ਼ਵ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਪਿੰਡ ਹਰਕ੍ਰਿਸ਼ਨਪੁਰਾ ਵਿਖੇ ਉਦਘਾਟਨ ਤੋਂ ਪਹਿਲਾਂ ਹੀ ਢਹਿ ਢੇਰੀ ਹੋਏ ਵਾਰਟ ਹਾਰਵੈਸਟਿੰਗ ਸਿਸਟਮ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਦੇ ਕੰਮ ’ਚ ਕੋਈ ਅਣਗਹਿਲੀ ਹੁੰਦੀ ਹੈ ਜਾਂ ਘੱਟੀਆ ਮਟੀਰੀਅਲ ਦੀ ਵਰਤੋਂ ਹੁੰਦੀ ਹੈ ਤਾਂ ਉਸ ਕੰਮ ਲਈ ਜ਼ਿੰਮੇਵਾਰ ਅਫ਼ਸਰਸ਼ਾਹੀ ਅਤੇ ਠੇਕੇਦਾਰ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਪਾਬੰਦ ਹੈ ਅਤੇ ਇਥੇ ਵੀ ਸੈਕਟਰੀ ਰੂਲਰ ਡਿਵੈਲਪਮੈਂਟ ਨੇ ਇਸ ਦੀ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ
ਉਨ੍ਹਾਂ ਇਹ ਵੀ ਕਿਹਾ ਕਿ ਇਹ ਕਿਸੇ ਟੈਕਨੀਕਲ ਖ਼ਰਾਬੀ ਕਾਰਨ ਹੋਇਆ ਅਤੇ ਵਿਭਾਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਇਸ ਨੂੰ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ। ਸੰਘਰਸ਼ ਦੇ ਰਾਹ ਪਏ ਬੇਰੁਜ਼ਗਾਰ ਅਧਿਆਪਕਾਂ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ’ਚ ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਨ, ਉਹ ਸਰਕਾਰ ਨੇ ਮੰਨ ਲਈਆਂ ਹਨ ਅਤੇ ਨੌਕਰੀ ਉਪਰ ਉਨੇ ਹੀ ਅਧਿਆਪਕ ਰੱਖੇ ਜਾਣੇ ਸਨ ਜਿਨਿਆਂ ਸਕੂਲਾਂ ’ਚ ਅਸਾਮੀਆਂ ਖਾਲ੍ਹੀ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 22 ਹਜ਼ਾਰ ਨੌਜਵਾਨਾਂ ਦੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਹਿਲਾਂ ਹੀ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ 8 ਹਜ਼ਰ ਹੋਰ ਨਵੀਆਂ ਨਿਯੁਕਤੀਆਂ ਲਈ ਵੀ ਇਸ਼ਤਿਹਾਰ ਜਾਰੀ ਹੋ ਚੁਕਿਆ ਹੈ। ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ
ਨੋਟ - ਸਿੱਖਿਆ ਮੰਤਰੀ ਦੇ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਿਸਾਨ ਅੰਦੋਲਨ ਦੇ ਚੱਲਦਿਆਂ ਸੁਖਬੀਰ ਬਾਦਲ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ
NEXT STORY