ਫਿਰੋਜ਼ਪੁਰ (ਮਲਹੋਤਰਾ, ਕੁਮਾਰ, ਖੁੱਲਰ, ਪਰਮਜੀਤ) : ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਜ਼ੁਰਗਾਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ
ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿਚ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਸਰਕਾਰੀ ਰਿਹਾਇਸ਼ ’ਚ ਥਾਣੇਦਾਰ ਨੇ ਕੀਤੀ ਖ਼ੁਦਕੁਸ਼ੀ, ਜਦੋਂ ਸੁਸਾਈਡ ਨੋਟ ਪੜ੍ਹਿਆ ਤਾਂ ਉਡੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫ਼ਸਲਾਂ ਲਈ ਫਿਰ ਤੋਂ ਖੇਤ ਤਿਆਰ, ਕਿਸਾਨ ਲਗਾ ਰਹੇ ਝੋਨਾ
NEXT STORY