ਫਾਜ਼ਿਲਕਾ (ਵੈੱਬ ਡੈਸਕ, ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਢਾਣੀ ਮੋਹਣਾ ਰਾਮ 'ਚ ਉਸ ਵੇਲੇ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਇਕ ਨਸ਼ੇੜੀ ਪੁੱਤ ਨੇ ਜ਼ਮੀਨ ਦੇ ਝਗੜੇ ਪਿੱਛੇ ਆਪਣੀ ਮਾਂ ਨੂੰ ਹੀ ਗੋਲੀ ਮਾਰ ਦਿੱਤੀ। ਫਿਲਹਾਲ ਜ਼ਖਮੀ ਔਰਤ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਹੈ। ਮਾਮਲੇ 'ਚ ਪੁਲਸ ਨੇ ਜ਼ਖਮੀ ਔਰਤ ਦੇ ਪੁੱਤ ਸਣੇ ਕਰੀਬ 15 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਜ਼ਖਮੀ ਔਰਤ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਓਮ ਸਿੰਘ ਸਰਪੰਚ ਦੀ ਮੌਤ ਹੋ ਚੁੱਕੀ ਹੈ। ਉਸ ਦਾ 22 ਸਾਲਾ ਪੁੱਤ ਪਰਵਿੰਦਰ ਸਿੰਘ ਨਸ਼ੇ ਦਾ ਆਦੀ ਹੈ। ਦੋਸ਼ ਹੈ ਕਿ ਨਸ਼ੇ ਦੀ ਲਤ ਪੂਰੀ ਕਰਨ ਲਈ ਪੁੱਤ ਨੇ ਉਸ ਦੇ ਪਤੀ ਦੀ ਜ਼ਮੀਨ ਵੇਚ ਦਿੱਤੀ ਅਤੇ ਹੁਣ ਬਾਕੀ ਰਹਿੰਦੀ ਜ਼ਮੀਨ ਨੂੰ ਵੀ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ
ਪਰਿਵਾਰ ਦੇ ਮੈਂਬਰ ਉਸ ਨੂੰ ਜ਼ਮੀਨ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਝਗੜਾ ਚੱਲ ਰਿਹਾ ਸੀ। ਪਰਮਜੀਤ ਕੌਰ ਮੁਤਾਬਕ ਇਸ ਰੰਜਿਸ਼ ਦੇ ਚੱਲਦਿਆਂ ਪਰਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਘਰ ਆਇਆ ਅਤੇ ਪਰਿਵਾਰ 'ਤੇ ਕਈ ਰਾਊਂਡ ਫਾਇਰ ਕੀਤੇ। ਇਸ ਦੌਰਾਨ ਇਕ ਗੋਲੀ ਪਰਮਜੀਤ ਕੌਰ ਦੀ ਲੱਤ 'ਚ ਲੱਗੀ। ਪੀੜਤਾ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਹੈ। ਉਸ ਨੇ ਪੁਲਸ ਤੋਂ ਆਪਣੇ ਪੁੱਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤਾ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ 'ਚ ਕਰੀਬ ਸਵਾ ਏਕੜ ਜ਼ਮੀਨ ਪਰਵਿੰਦਰ ਸਿੰਘ ਦੇ ਨਾਂ ਸੀ। ਦੋਸ਼ ਹੈ ਕਿ ਇਸ 'ਚੋਂ ਕਰੀਬ 5 ਕਨਾਲ ਜ਼ਮੀਨ ਵੇਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
ਹੁਣ ਪਰਿਵਾਰ ਦੇ ਮੈਂਬਰ ਉਸ ਨੂੰ ਬਾਕੀ ਜ਼ਮੀਨ ਵੇਚਣ ਤੋਂ ਰੋਕ ਰਹੇ ਹਨ, ਜਿਸ ਕਾਰਨ ਪਰਵਿੰਦਰ ਆਪਣੇ ਵੱਡਾ ਭਰਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਉਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਪਰਿਵਾਰ ਦਾ ਵੱਡਾ ਪੁੱਤ ਘਰ ਮੌਜੂਦ ਨਹੀਂ ਸੀ ਅਤੇ ਫਾਇਰਿੰਗ ਦੌਰਾਨ ਗੋਲੀ ਉਸ ਦੀ ਮਾਂ ਨੂੰ ਲੱਗ ਗਈ। ਪੁਲਸ ਅਧਿਕਾਰੀ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਪਿਸਤੌਲ, 11 ਖ਼ਾਲੀ ਖੋਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
NEXT STORY