ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨ ਅੰਦੋਲਨ 'ਤੇ ਲਾਈਵ ਦੌਰਾਨ ਗਰਮ ਹੋਏ ਕੈਪਟਨ, ਵਿੰਨ੍ਹਿਆ ਵਿਰੋਧੀ ਧਿਰ 'ਤੇ ਨਿਸ਼ਾਨਾ
ਜਲੰਧਰ : ਕਿਸਾਨ ਅੰਦੋਲਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਵਿਰੋਧ ਧਿਰ 'ਤੇ ਵਰ੍ਹਦਿਆਂ ਕਿਸਾਨ ਅੰਦੋਲਨ 'ਤੇ ਰਾਜਨੀਤੀ ਨਾ ਕਰਨ ਨੂੰ ਕਿਹਾ ਹੈ।
ਕਿਸਾਨਾਂ ਦੇ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ 'ਚ ਦ੍ਰਿੜਤਾ ਨਾਲ ਖੜਾ ਹੈ ਕਿਉਂਕਿ ਇਹ ਲੜਾਈ ਸਿਰਫ ਕਿਸਾਨਾਂ ਦੀ ਨਹੀਂ ਸਗੋ ਸਾਡੇ ਸਾਰਿਆਂ ਦੀ ਹੈ ਪਰ ਇਹ ਬਹੁਤ ਮੰਦਭਾਗਾ ਹੈ ਕਿ ਕੁਝ ਰਾਜਨੀਤਕ ਪਾਰਟੀਆਂ ਅੰਦੋਲਨ ਵਿਚਕਾਰ ਰਾਜਨੀਤਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8:00 ਤੋਂ 9:00 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ
ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ 'ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ। ਪਹਿਲਾਂ ਪ੍ਰਸਤਾਵਿਤ ਦੋ ਪੜਾਵਾਂ ਦੇ ਜਸ਼ਨਾਂ ਦੀ ਥਾਂ ਕੋਵਿਡ ਕਰਕੇ ਹੁਣ ਇਹ ਜਸ਼ਨ ਇਕੋ ਪੜਾਅ 'ਚ ਮਨਾਏ ਜਾਣਗੇ।
ਕਿਸਾਨਾਂ ਨੇ 8 ਦਸੰਬਰ ਨੂੰ ਕੀਤਾ ਭਾਰਤ ਬੰਦ ਦਾ ਐਲਾਨ
ਨਵੀਂ ਦਿੱਲੀ- ਦਿੱਲੀ ਦੇ ਸਿੰਘੂ ਬਾਰਡਰ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਐੱਚ.ਐੱਸ. ਲੱਖੋਵਾਲ ਨੇ ਦੱਸਿਆ ਕਿ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੱਲ ਯਾਨੀ 5 ਦਸੰਬਰ ਨੂੰ ਦੇਸ਼ ਭਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।
ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ
ਨਵੀਂ ਦਿੱਲੀ (ਕਮਲ) : ਦਿੱਲੀ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਨਵੇਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਪ੍ਰਦਰਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਾਈ ਗਈ ਹੈ। ਇਹ ਪਟੀਸ਼ਨ ਰਿਸ਼ਭ ਸ਼ਰਮਾ ਨਾਂ ਦੇ ਵਿਅਕਤੀ ਨੇ ਦਰਜ ਕਰਾਈ ਹੈ। ਪਟੀਸ਼ਨ ਵਿਚ ਦਿੱਲੀ ਐਨ.ਸੀ.ਆਰ. ਵਿਚ ਕੋਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਕਿਸਾਨ ਪ੍ਰਦਰਸ਼ਨ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।
ਭਾਰਤੀ ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, 4 ਜਨਵਰੀ ਤੋਂ ਜਲੰਧਰ ਕੈਂਟ 'ਚ ਭਰਤੀ ਰੈਲੀ ਸ਼ੁਰੂ
ਜਲੰਧਰ— ਭਰਤੀ ਦਫ਼ਤਰ (ਹੈੱਡਕੁਆਰਟਰ) ਜਲੰਧਰ ਕੈਂਟ ਵੱਲੋਂ ਜਲੰਧਰ ਕੈਂਟ ਦੇ ਏ. ਪੀ. ਐੱਸ. ਸਕੂਲ ਪ੍ਰਾਇਮਰੀ ਵਿੰਗ ਦੀ ਗਰਾਊਂਡ 'ਚ ਭਾਰਤੀ ਫ਼ੌਜ ਦੀ ਭਰਤੀ 4 ਜਨਵਰੀ ਤੋਂ ਸ਼ੁਰੂ ਹੋ ਕੇ 31 ਜਨਵਰੀ 2021 ਤੱਕ ਹੋਣ ਜਾ ਰਹੀ ਹੈ। ਇਸ ਭਰਤੀ ਰੈਲੀ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਉਮੀਦਵਾਰ ਦੀ ਸਕ੍ਰੀਨਿੰਗ ਕੀਤੀ ਜਾਵੇਗੀ।
ਵੱਡੀ ਖ਼ਬਰ : ਦਿੱਲੀ ਬਾਰਡਰ ਉਤੇ ਧਰਨੇ 'ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ
ਨਵੀਂ ਦਿੱਲੀ/ਚੰਡੀਗੜ੍ਹ : ਆਪਣੇ ਹੱਕਾਂ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਦਿੱਲੀ 'ਚ ਧਰਨੇ ਦੌਰਾਨ ਅਚਾਨਕ ਸਿਹਤ ਵਿਗੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਗੜਨ ਤੋਂ ਬਾਅਦ ਰਾਜੇਵਾਲ ਨੂੰ ਦਿੱਲੀ ਦੇ ਕਿਸੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਤਕਲੀਫ਼ ਦੇ ਚੱਲਦੇ ਰਾਜੇਵਾਲ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਕਿਸਾਨੀ ਅੰਦੋਲਨ 'ਤੇ ਬੋਲੇ ਭਗਵੰਤ ਮਾਨ, ਕਿਹਾ ਜ਼ਮੀਨੀ ਹਕੀਕਤ ਤੋਂ ਭੱਜ ਰਹੀ ਮੋਦੀ ਸਰਕਾਰ
ਚੰਡੀਗੜ੍ਹ/ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਬੈਠਕ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਕੋਸਿਆ ਹੈ। ਉਨ੍ਹਾਂ ਨੇ ਨਰਿੰਦਰ ਮੋਦੀ ਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਲਟਕਾ ਕਿਉਂ ਰਹੀ ਹੈ। ਮਾਨ ਨੇ ਕਿਹਾ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਇਹ ਕੰਮ 'ਚ ਸਿਰਫ਼ 7 ਮਿੰਟ ਹੈ ਨਾਂ ਕਿ 7-7 ਘੰਟੇ ਮੀਟਿੰਗਾਂ ਕਰਕੇ ਇਸ ਬੈਠਕ ਨੂੰ ਵਧਾਇਆ ਜਾਵੇ।
ਕਿਸਾਨ ਅੰਦੋਲਨ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ, ਸੂਚੀ 'ਚ ਜਾਣੋ ਕੌਣ-ਕੌਣ ਹੈ ਸ਼ਾਮਲ
ਸਪੋਰਟਸ ਡੈਸਕ : ਦਿੱਲੀ ਦੀ ਸਰਹੱਦ 'ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਹਰ ਕੋਈ ਸਮਰਥਨ ਕਰ ਰਿਹਾ ਹੈ। ਕਿਸਾਨਾਂ ਦੇ ਸਮਰਥਨ ਵਿਚ ਸਰਕਾਰ ਖ਼ਿਲਾਫ਼ ਵਿਰੋਧ ਦਰਜ ਕਰਾਉਣ ਲਈ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਪਰਗਟ ਸਿੰਘ ਸਮੇਤ ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਐਵਾਰਡ ਵਾਪਸ ਕਰਨਗੇ।
ਕਿਸਾਨ ਅੰਦੋਲਨ: ਸਖ਼ਤ ਸੁਰੱਖਿਆ ਵਿਚਾਲੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਪ੍ਰਦਰਸ਼ਨਕਾਰੀ
ਨਵੀਂ ਦਿੱਲੀ- ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨ ਸ਼ੁੱਕਰਵਾਰ ਨੂੰ ਲਗਾਤਾਰ 9ਵੇਂ ਦਿਨ ਸਖਤ ਸੁਰੱਖਿਆ ਦਰਮਿਆਨ ਰਾਜਧਾਨੀ ਨਾਲ ਲੱਗਦੀਆਂ ਸਰਹੱਦਾਂ 'ਤੇ ਡਟੇ ਹਨ। ਸਰਕਾਰ ਨਾਲ ਵੀਰਵਾਰ ਦੀ ਗੱਲਬਾਤ ਇਕ ਵਾਰ ਫਿਰ ਬੇਨਤੀਜਾ ਰਹਿਣ ਤੋਂ ਬਾਅਦ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸੰਗਠਨ ਦੀ ਅੱਗੇ ਦੀ ਕਾਰਵਾਈ ਨੂੰ ਲੈ ਕੇ ਅੱਜ ਯਾਨੀ ਸ਼ੁੱਕਰਵਾਰ ਨੂੰ ਬੈਠਕ ਕਰਨਗੇ।
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਜੋਸ਼ ਭਰਨ ਲਈ ਪੰਜਾਬੀ ਗਾਇਕਾਂ ਨੇ ਬਣਾਏ ਗੀਤ (ਵੇਖੋ ਵੀਡੀਓ)
ਚੰਡੀਗੜ੍ਹ (ਭਾਸ਼ਾ) : ਦਿੱਲੀ ਦੀ ਸਰਹੱਦ 'ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਪੰਜਾਬੀ ਗਾਇਕ ਆਪਣੇ ਲੁਭਾਵਨੇ ਗੀਤਾਂ ਨਾਲ ਸਮਰਥਨ ਕਰ ਰਹੇ ਹਨ। ਇਨ੍ਹਾਂ ਵਿਚੋਂ ਇਕ ਗੀਤ ਦੇ ਬੋਲ ਹਨ, 'ਮੁੜਦੇ ਨਈ ਲਏ ਬਿਨਾਂ ਹੱਕ, ਦਿੱਲੀਏ' ਯਾਨੀ ਦਿੱਲੀ ਅਸੀਂ ਆਪਣਾ ਹੱਕ ਲਏ ਬਿਨਾਂ ਵਾਪਸ ਨਹੀਂ ਪਰਤਾਂਗੇ।
ਕਿਸਾਨ ਅੰਦੋਲਨ 'ਤੇ ਲਾਈਵ ਦੌਰਾਨ ਗਰਮ ਹੋਏ ਕੈਪਟਨ, ਵਿੰਨ੍ਹਿਆ ਵਿਰੋਧੀ ਧਿਰ 'ਤੇ ਨਿਸ਼ਾਨਾ
NEXT STORY