ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਨੂੰ ਈ. ਡੀ. ਵਲੋਂ ਸੰਮਨ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ। ਰਣਇੰਦਰ ਸਿੰਘ ਨੂੰ 2016 ਦੇ ਸ਼ੁਰੂ ਵਿਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਜਾਂ ਫੇਮਾ ਦੀ ਉਲੰਘਣਾ ਕਰਨ 'ਤੇ ਬੁਲਾਇਆ ਗਿਆ ਸੀ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
23ਵੇਂ ਦਿਨ ਵੀ ਹਜ਼ਾਰਾਂ ਹੀ ਕਿਸਾਨ ਡਟੇ ਰਹੇ ਧਰਨਿਆਂ 'ਤੇ
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਹਜ਼ਾਰਾਂ ਕਿਸਾਨਾਂ ਨੇ ਅੱਜ ਫਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ ਦੇ ਘਰ ਅੱਗੇ ਧਰਨਾ ਦਿੱਤਾ। ਰੇਲਵੇ ਸਟੇਸ਼ਨ 'ਤੇ ਵੀ ਹਜ਼ਾਰਾਂ ਕਿਸਾਨ ਡਟੇ ਰਹੇ। ਕਈ ਮਾਲਜ਼ ਅਤੇ ਟੋਲ ਪਲਾਜ਼ਿਆਂ 'ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ।
ਕੈਪਟਨ ਸਰਕਾਰ ਲਿਆਵੇ ਐੱਮ.ਐੱਸ.ਪੀ. ਦਾ ਬਿੱਲ, ਖ਼ਰੀਦ ਦੀ ਦੇਵੇ ਗਾਰੰਟੀ: ਭਗਵੰਤ ਮਾਨ
ਬਠਿੰਡਾ (ਮੁਨੀਸ਼): ਪੰਜਾਬ ਸਰਕਾਰ ਵਲੋਂ ਖੇਤੀ ਸਬੰਧੀ ਲਾਏ ਗਏ ਬਿੱਲ ਨੂੰ ਆਮ ਆਦਮੀ ਪਾਰਟੀ ਦੇ ਐੱਮ.ਪੀ. ਭਗਵੰਤ ਮਾਨ ਨੇ ਡਰਾਮਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਬਿੱਲਾਂ 'ਚ ਬਦਲਾਅ ਕਰਕੇ ਹੁਣ ਕੇਂਦਰ ਸਰਕਾਰ ਆਪਣੇ ਬਿੱਲ 'ਚ ਤਬਦੀਲੀ ਕਿਵੇਂ ਕਰੇਗਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐੱਮ.ਪੀ. ਭਗਵੰਤ ਮਾਨ ਅੱਜ ਮੋਡ ਮੰਡੀ ਦੀ ਅਨਾਜ ਮੰਡੀ 'ਚ ਕਿਸਾਨਾਂ ਦੇ ਨਰਮੇ ਦੀ ਫ਼ਸਲ ਦਾ ਐੱਮ.ਐੱਸ.ਪੀ. ਨਾ ਮਿਲਣ ਦੇ ਕਾਰਨ ਉਸ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ।
ਭਾਜਪਾ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਸੁਣਾਈਆਂ ਖਰੀਆਂ-ਖਰੀਆਂ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ 'ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ 'ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ 'ਤੇ ਥੋਪਣ ਨਹੀਂ ਦੇਣਗੇ। ਭਾਜਪਾ ਵੱਲੋਂ ਕੱਲ ਬਿਨਾਂ ਇਜਾਜ਼ਤ ਲਏ ਅਖੌਤੀ 'ਦਲਿਤ ਇਨਸਾਫ ਯਾਤਰਾ' ਕੱਢਣ ਦੀ ਵਿਅਰਥ ਕੋਸ਼ਿਸ਼ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ।
ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼
ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਤਰਨਤਾਰਨ 'ਚ ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ
ਤਰਨਤਾਰਨ (ਰਮਨ) : ਤਰਨਤਾਰਨ ਦੇ ਪਿੰਡ ਸ਼ੇਰੋਂ 'ਚ ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੁਖ਼ਦ ਖ਼ਬਰ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਕੈਨੇਡਾ 'ਚ ਹੋਈ ਮੌਤ, ਸਦਮੇ 'ਚ ਪਰਿਵਾਰ
ਸ਼ੇਰਪੁਰ (ਅਨੀਸ਼): ਕਸਬਾ ਸ਼ੇਰਪੁਰ ਦੇ ਪਵਨ ਕੁਮਾਰ ਗਰਗ (ਪੱਪਾ) ਦੇ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਪੰਕਜ ਗਰਗ (23) ਸਾਲ ਦੀ ਕੈਨੇਡਾ ਵਿਖੇ ਬਿਮਾਰੀ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਵਲੋਂ ਆਪਣੇ ਪੁੱਤਰ ਪੰਕਜ ਗਰਗ ਨੂੰ ਕਰਜ਼ਾ ਚੁੱਕ ਕੇ ਪੜਨ ਲਈ 2 ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ ਅਤੇ 28 ਅਕਤੂਬਰ ਨੂੰ ਪੰਕਜ ਗਰਗ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ,
ਦੁਸਹਿਰਾ, ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
ਜਲੰਧਰ (ਚੋਪੜਾ)— ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਇਸ ਸਾਲ ਨਗਰ ਨਿਗਮ ਦੀ ਹੱਦ ਤੋਂ ਬਾਹਰ ਪਟਾਕਿਆਂ ਦੀ ਵਿਕਰੀ ਲਈ ਕੋਈ ਟੈਂਪਰੇਰੀ ਲਾਇਸੈਂਸ ਜਾਰੀ ਨਹੀਂ ਕਰੇਗਾ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਹੁਕਮ ਜਾਰੀ ਕਰਦੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਦਿਹਾਤੀ ਇਲਾਕਿਆਂ 'ਚ ਪਿਛਲੇ ਸਾਲਾਂ ਦੇ ਮੁਕਾਬਲੇ ਸਿਰਫ਼ 20 ਫ਼ੀਸਦੀ ਟੈਂਪਰੇਰੀ ਲਾਇਸੈਂਸ ਜਾਰੀ ਕਰਨੇ ਸਨ।
ਲੁਧਿਆਣਾ 'ਚ ਸ਼ਰਮਨਾਕ ਘਟਨਾ, ਚੱਲਦੀ ਕਾਰ 'ਚ ਕੁੜੀ ਨਾਲ ਗੈਂਗਰੇਪ
ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਵਿਖੇ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਚੱਲਦੀ ਕਾਰ ਵਿਚ ਦੋ ਨੌਜਵਾਨਾਂ ਵਲੋਂ ਇਕ ਕੁੜੀ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਕੁੜੀ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਇਕ ਨਿੱਜੀ ਹੋਟਲ ਵਿਚ ਮੁਲਜ਼ਮ ਨੌਜਵਾਨਾਂ ਨਾਲ ਕੰਮ ਕਰਦੀ ਸੀ।
ਖੇਤੀ ਕਾਨੂੰਨ 'ਤੇ ਨੱਢਾ ਦੇ ਬਿਆਨ ਤੋਂ ਬਾਅਦ ਸੁਖਪਾਲ ਖਹਿਰਾ ਦਾ ਠੋਕਵਾਂ ਜਵਾਬ
ਭੁਲੱਥ (ਰਜਿੰਦਰ) : ਖੇਤੀ ਕਨੂੰਨਾਂ ਨੂੰ ਲੈ ਕੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ ਸੁਖਪਾਲ ਖਹਿਰਾ ਨੇ ਠੋਕਵਾਂ ਜਵਾਬ ਦਿੱਤਾ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਦਿੱਲੀ ਬੈਠੇ ਜੇ. ਪੀ. ਨੱਢਾ ਨੂੰ ਇਹ ਨਹੀਂ ਸਮਝ ਆਉਂਦਾ ਕਿ ਪੰਜਾਬ ਦੇ ਲੋਕਾਂ ਦੇ ਜਜ਼ਬਾਤ ਕੀ ਹਨ ਤਾਂ ਫਿਰ ਤੁਹਾਨੂੰ ਭਾਜਪਾ ਪ੍ਰਧਾਨ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ।
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਨੂੰ ਈ. ਡੀ. ਵਲੋਂ ਸੰਮਨ ਜਾਰੀ
NEXT STORY