ਖਰੜ (ਗਗਨਦੀਪ) : ਇੱਥੇ ਨਗਰ ਪੰਚਾਇਤ ਘੜੂੰਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਘੜੂੰਆਂ ਸ਼ਹਿਰ ਦੀ ਹਦੂਦ ਅੰਦਰ ਕਈ ਅਣ-ਅਧਿਕਾਰਤ ਕਾਲੋਨੀਆਂ ਵਿਕਸਿਤ ਹੋ ਰਹੀਆਂ ਹਨ, ਜਿੱਥੇ ਲੋਕਾਂ ਵੱਲੋਂ ਬਿਨਾਂ ਪੂਰੀ ਜਾਣਕਾਰੀ ਹਾਸਲ ਕੀਤੇ ਪਲਾਟਾਂ ਦੀ ਖ਼ਰੀਦੋ-ਫਰੋਖ਼ਤ ਕੀਤੀ ਜਾ ਰਹੀ ਹੈ। ਇਸ ਸਬੰਧੀ ਨਗਰ ਪੰਚਾਇਤ ਘੜੂੰਆਂ ਦੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਵੱਲੋਂ ਕੋਈ ਵੀ ਅਣ-ਅਧਿਕਾਰਤ ਕਾਲੋਨੀ ਮਨਜ਼ੂਰ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਹੋਵੇਗਾ BLACKOUT, ਵੱਜਣਗੇ ਖ਼ਤਰੇ ਦੇ ਸਾਇਰਨ, ਲੋਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਪੰਚਾਇਤ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੀ ਜਾਇਦਾਦ ਜਾਂ ਪਲਾਟ ਖ਼ਰੀਦਣ ਤੋਂ ਪਹਿਲਾਂ ਸਬੰਧਿਤ ਕਾਲੋਨੀ ਅਤੇ ਪਲਾਟ ਦੀ ਮਨਜ਼ੂਰੀ ਬਾਰੇ ਨਗਰ ਪੰਚਾਇਤ ਦਫ਼ਤਰ ਤੋਂ ਪੜਤਾਲ ਜ਼ਰੂਰ ਕਰਵਾਈ ਜਾਵੇ।
ਇਹ ਵੀ ਪੜ੍ਹੋ : ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ
ਉਨ੍ਹਾਂ ਕਿਹਾ ਕਿ ਪਲਾਟ ਖ਼ਰੀਦਣ ਤੋਂ ਪਹਿਲਾਂ ਪੂਰੀ ਜਾਣਕਾਰੀ ਹਾਸਲ ਕਰਨ ਨਾਲ ਭਵਿੱਖ 'ਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਨਕਸ਼ਾ ਪਾਸ ਕਰਵਾਉਣ ਸਬੰਧੀ ਵੀ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਅਣ-ਅਧਿਕਾਰਤ ਕਾਲੋਨੀ 'ਚ ਪਲਾਟ ਖ਼ਰੀਦਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਖ਼ਰੀਦਦਾਰ ਦੀ ਆਪਣੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ: ਕਾਰੋਬਾਰੀ ਲੱਕੀ ਠਾਕੁਰ ਕਤਲ ਮਾਮਲੇ 'ਚ ਵੱਡੇ ਖ਼ੁਲਾਸੇ! ਕੁੜੀ ਨੇ ਦਿੱਤੀ ਸੀ ਪਨਾਹ, ਸ਼ਿਨ ਸੈਨਾ ਆਗੂ 'ਤੇ ਗੰਭੀਰ ਦੋਸ਼
NEXT STORY