ਮੋਗਾ/ਸਮਾਲਸਰ (ਸੁਰਿੰਦਰ ਸਿੰਘ ਸੇਖਾਂ) : ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੁਖਾਨੰਦ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਭਿਆਨਕ ਲੜਾਈ ਹੋ ਗਈ। ਇਸ ਖੂਨੀ ਝਗੜੇ ਵਿਚ ਸਿਕੰਦਰ ਸਿੰਘ ਪੁੱਤਰ ਮੇਜ਼ਰ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇਸ ਝਗੜੇ ਦੌਰਾਨ ਉਸ ਦੇ ਭਰਾ ਸਿਕੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੇ ਪੁੱਤਰ ਨੂੰ ਵੀ ਗੰਭੀਰ ਸੱਟਾਂ ਆਈਆਂ ਹਨ, ਜਿਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ : ਪਤੀ ਨਾਲੋਂ ਰੁੱਸ ਕੇ ਗਈ ਪਤਨੀ ਦੀ ਖੇਤਾਂ 'ਚ ਨਗਨ ਹਾਲਤ 'ਚ ਮਿਲੀ ਲਾਸ਼
ਉਸ ਨੇ ਕਿਹਾ ਕਿ ਘਟਨਾ ਅਚਾਨਕ ਵਾਪਰੀ ਕਿ ਪਰਿਵਾਰ ਸਮੇਤ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖਬਰ ਲਿਖੇ ਜਾਣ ਤੱਕ ਪਿੰਡ ਸੁਖਾਨੰਦ ਵਿਚ ਪੁਲਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਵਾਲਿਆਂ ਲਈ ਅਹਿਮ ਖ਼ਬਰ, ਹੁਣ ਪਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਸਪੇਨ ਵਿਚ ਪੰਜਾਬੀ ਨੌਜਵਾਨ ਦੀ ਮੌਤ
NEXT STORY