ਸਮਾਲਸਰ (ਸੁਰਿੰਦਰ ਸੇਖਾ) : ਜ਼ਿਲਾ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪੁਲਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ ਜਦੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪਿੰਡ ਵੈਰੋਕੇ ਵਿਖੇ ਨਹਿਰ ਦੇ ਪੁਲ ਦਾ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੋਣ ਕਾਰਨ ਹਲਕਾ ਵਿਧਾਇਕ ਦਾ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕਈ ਵਾਰੀ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਵੀ ਮਿਥੇ ਸਮੇਂ ਅੰਦਰ ਨਹਿਰ ਦਾ ਪੁਲ ਨਹੀਂ ਬਣਾਇਆ ਗਿਆ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਹਰ ਰੋਜ਼ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧ ‘ਚ ਕਿਸਾਨ ਯੂਨੀਅਨ ਦੇ ਆਗੂ ਵੈਰੋਕੇ ਪਹੁੰਚ ਕੇ ਵਿਧਾਇਕ ਨੂੰ ਸਵਾਲ-ਜਵਾਬ ਕਰਨ ਵਾਲੇ ਸਨ ਪਰ ਹਾਲਾਤ ਅਚਾਨਕ ਹੀ ਤਣਾਅਪੂਰਨ ਬਣ ਗਏ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਈ ਆਗੂਆਂ ਨੂੰ ਸਮਾਲਸਰ ਪੁਲਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਕਿਸਾਨਾਂ ਵਿਚ ਭਾਰੀ ਰੋਸ ਫੈਲ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਚੋਣਾਂ ਵਾਲਾ ਦਿਨ 'ਡਰਾਈ ਡੇ' ਐਲਾਨਿਆ
ਦੂਜੇ ਪਾਸੇ, ਕੁਝ ਬੀਬੀਆਂ ਸਮੇਤ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ। ਪਿੰਡ ਵੈਰੋਕੇ ਵਿਚ ਕੁਝ ਸਮੇਂ ਲਈ ਹਾਲਾਤ ਬਹੁਤ ਹੀ ਤਣਾਅਪੂਰਨ ਹੋ ਗਏ ਅਤੇ ਪੂਰਾ ਇਲਾਕਾ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ। ਮੌਕੇ ‘ਤੇ ਡੀ.ਐੱਸ.ਪੀ. ਦਲਬੀਰ ਸਿੰਘ, ਡੀ.ਐੱਸ.ਪੀ. ਜੋਰਾ ਸਿੰਘ, ਐੱਸ.ਐੱਚ.ਓ. ਜਤਿੰਦਰ ਸਿੰਘ (ਬਾਘਾ ਪੁਰਾਣਾ) ਅਤੇ ਐੱਸ.ਐੱਚ.ਓ. ਕਮਲਜੀਤ ਸਿੰਘ (ਸਮਾਲਸਰ) ਭਾਰੀ ਪੁਲਸ ਫੋਰਸ ਸਮੇਤ ਹਾਜ਼ਰ ਰਹੇ। ਪੁਲਸ ਪ੍ਰਸ਼ਾਸਨ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਵੱਡੀ ਸੰਖਿਆ ਵਿਚ ਜਵਾਨ ਤਾਇਨਾਤ ਕੀਤੇ ਗਏ, ਜਦਕਿ ਦੂਜੇ ਪਾਸੇ ਕਿਸਾਨਾਂ ਨੇ ਸਰਕਾਰ ਅਤੇ ਹਲਕਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਕੇਵਲ ਲੋਲੀਪਾਪ ਦੱਸਦਿਆਂ ਸਖ਼ਤ ਨਾਰਾਜ਼ਗੀ ਜਤਾਈ।
ਇਹ ਵੀ ਪੜ੍ਹੋ : ਸੁਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ ਵਿਚ ਡੀ. ਆਈ. ਜੀ. ਦਾ ਸਨਸਨੀਖੇਜ਼ ਖ਼ੁਲਾਸ
ਕਿਸਾਨ ਯੂਨੀਅਨ ਦੇ ਪ੍ਰਧਾਨਾਂ ਦਾ ਕਹਿਣਾ ਸੀ ਕਿ ਨਹਿਰ ਦਾ ਪੁਲ ਨਾ ਬਣਨ ਕਾਰਨ ਦਿਨ-ਪ੍ਰਤੀਦਿਨ ਇਲਾਕੇ ਦੀਆਂ ਵਾਹਨਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ ਅਤੇ ਸਕੂਲਾਂ-ਕਾਲਜਾਂ ਜਾਣ ਵਾਲੇ ਬੱਚਿਆਂ ਨੂੰ ਵੱਡਾ ਚੱਕਰ ਕੱਟਣਾ ਪੈਂਦਾ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਪੁਲ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਵਿਰੋਧ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਹਾਲਾਤ ਨੂੰ ਕਾਬੂ ਰੱਖਣ ਲਈ ਕਾਰਵਾਈ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤਫ਼ਿਹਮੀ ਜਾਂ ਹਿੰਸਕ ਘਟਨਾ ਨੂੰ ਨਹੀਂ ਵੱਧਣ ਦਿੱਤਾ ਜਾਵੇਗਾ। ਪਿੰਡ ਵਿਚ ਤਣਾਅ ਜਾਰੀ ਹੈ ਅਤੇ ਪੁਲ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਨਾਰਾਜ਼ਗੀ ਕਾਇਮ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਗੈਂਗਵਾਰ! ਤਰੀਕ ਭੁਗਤਣ ਆਏ ਮੁੰਡੇ ਨੂੰ ਗੋਲ਼ੀਆਂ ਨਾਲ ਭੁੰਨਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 9 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ
NEXT STORY