ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਵੋਟਰ 12 ਅਕਤੂਬਰ ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ’ਚ ਆਪਣਾ ਨਾਮ ਚੈੱਕ ਕਰ ਸਕਣਗੇ। ਇਸ ਤੋਂ ਇਲਾਵਾ ਨਵੀਂ ਵੋਟ ਬਣਾਉਣ ਅਤੇ ਵੋਟਰ ਵੇਰਵਿਆਂ ਵਿਚ ਸੋਧ ਲਈ ਵੀ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ।
ਇਹ ਵੀ ਪੜ੍ਹੋ : 'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ
ਇਸ ਸਬੰਧ ਵਿਚ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਮਿੱਤਰਾ ਨੇ ਦੱਸਿਆ ਕਿ ਆਗਾਮੀ ਵਿਸ਼ੇਸ਼ ਸੰਖੇਪ ਸੁਧਾਈ ਲਈ ਯੋਗਤਾ ਮਿਤੀ 1 ਜਨਵਰੀ, 2027 ਹੋਵੇਗੀ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਖਰੜਾ ਵੋਟਰ ਸੂਚੀ 12 ਨਵੰਬਰ, 2026 ਨੂੰ ਪ੍ਰਕਾਸ਼ਿਤ ਹੋਵੇਗੀ। ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ ਤੱਕ ਦਾਖ਼ਲ ਕੀਤੇ ਜਾ ਸਕਣਗੇ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ : ਵਿਜੇ ਸਾਂਪਲਾ
NEXT STORY