ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ 'ਚ ਆਉਂਦੇ ਦਿਨਾਂ 'ਚ ਮੌਸਮ ਇਕ ਵਾਰ ਫਿਰ ਮਿਜ਼ਾਜ ਬਦਲੇਗਾ ਅਤੇ ਸੂਬੇ 'ਚ ਕਈ ਥਾਹੀਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਤਾਬਕ 28-29 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ, ਜਿਸ ਨਾਲ ਮੌਸਮ 'ਚ ਤਬਦੀਲੀ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗਿਆਨੀ ਨੇ ਕਿਸਾਨਾਂ ਨੂੰ ਵੀ ਇਹ ਸਲਾਹ ਦਿੱਤੀ ਹੈ ਕਿ ਉਹ ਆਪਣੀ ਫਸਲ ਤੇ ਯੂਨੀਵਰਸਿਟੀ ਦੇ ਮਾਹਿਰਾਂ ਮੁਤਾਬਕ ਸਪਰੇਹਾਂ ਕਰਨ।
ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਪੰਜਾਬ ਵਿਚ ਆਉਂਦੇ ਦਿਨਾਂ 'ਚ ਮੌਸਮ 'ਚ ਤਬਦੀਲੀ ਆਵੇਗੀ ਅਤੇ 28-29 ਤਰੀਕ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਡਾਕਟਰ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਕਣਕ ਅਤੇ ਸਰੋਂ ਦੀ ਫਸਲ ਨੂੰ ਇਸ ਵੇਲੇ ਬਿਮਾਰੀ ਦਾ ਖਤਰਾ ਰਹਿੰਦਾ ਹੈ ਅਤੇ ਅਜਿਹੇ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਮੁਤਾਬਕ ਕਿਸਾਨ ਆਪਣੀਆਂ ਫਸਲਾਂ ਨੂੰ ਸਪਰੇਅ ਕਰ ਸਕਦੇ ਹਨ।
ਦੇਰ ਰਾਤ ਕੰਧ ਟੱਪ ਘਰ ’ਚ ਦਾਖਲ ਹੋਏ ਅਣਪਛਾਤੇ, ਪਰਿਵਾਰ ’ਤੇ ਕੀਤਾ ਹਮਲਾ
NEXT STORY