ਲੁਧਿਆਣਾ (ਸਲੂਜਾ) : ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿਚ ਇਸ ਵਾਰ ਮੌਸਮ ਵਾਰ-ਵਾਰ ਕਰਵਟ ਲੈ ਰਿਹਾ ਹੈ। ਇਕ-ਦੋ ਦਿਨ ਤਿੱਖੀ ਧੁੱਪ ਨਿਕਲਣ ਤੋਂ ਬਾਅਦ ਜਿਥੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਲੱਗਦੀ ਹੈ, ਉਥੇ ਹੀ ਮੈਦਾਨੀ ਇਲਾਕਿਆਂ ਵਿਚ ਬਾਰਸ਼ ਨਾਲ ਗੜੇਮਾਰੀ ਹੋ ਰਹੀ ਹੈ। ਇਸ ਵਾਰ ਫਿਰ ਪੱਛਮੀ ਚੱਕਰਵਾਤ ਦੇ 10 ਮਾਰਚ ਨੂੰ ਸਰਗਰਮ ਹੋਣ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਮੁਕਤਸਰ ਆਦਿ ਜਦੋਂਕਿ ਹਰਿਆਣਾ ਦੇ ਸਿਰਸਾ, ਫਤਿਹਾਬਾਦ, ਹਿਸਾਰ ਅਤੇ ਭਿਵਾਨੀ ਆਦਿ ਇਲਾਕਿਆਂ ਵਿਚ ਸ਼ਾਮ ਅਤੇ ਰਾਤ ਦੇ ਸਮੇਂ ਬਾਰਸ਼ ਦਸਤਕ ਦੇ ਸਕਦੀ ਹੈ ਜਦਕਿ 11 ਅਤੇ 13 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਤੋਂ ਇਲਾਵਾ ਬਾਰਸ਼ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਲੁਧਿਆਣਾ 'ਚ ਸੋਮਵਾਰ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ 9 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ਵਿਚ ਨਮੀ 95 ਫੀਸਦੀ ਅਤੇ ਸ਼ਾਮ ਨੂੰ 46 ਫੀਸਦੀ ਰਿਕਾਰਡ ਹੋਈ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਬਾਰਸ਼ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਫਸਲਾਂ ਨੂੰ ਹੋਏ ਨੁਕਸਾਨ ਨੂੰ ਦੇਖਦੇ ਹੋਏ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਨਸ਼ੇ 'ਚ ਟੱਲੀ ਹੋ ਕੇ ਆਏ ਨੌਜਵਾਨਾਂ ਤੇ ਇਕ ਲੜਕੀ ਨੇ ਕੀਤੀ ਸ਼ਰੇਆਮ ਗੁੰਡਾਗਰਦੀ
NEXT STORY