ਰੂਪਨਗਰ: ਰੂਪਨਗਰ (ਰੋਪੜ) ਜ਼ਿਲ੍ਹੇ ਦੇ ਪਿੰਡ ਉਇੰਦ ਦੀ ਪੰਚਾਇਤ ਨੇ ਇੱਕੋ ਪਿੰਡ ਦੇ ਨੌਜਵਾਨਾਂ ਵੱਲੋਂ ਆਪਸ ਵਿੱਚ ਪ੍ਰੇਮ ਵਿਆਹ ਕਰਵਾਉਣ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਫ਼ੈਸਲਾ ਲਿਆ ਹੈ। ਪੰਚਾਇਤ ਨੇ ਮਤਾ ਪਾਸ ਕੀਤਾ ਹੈ ਕਿ ਜੇਕਰ ਕੋਈ ਲੜਕਾ-ਲੜਕੀ ਇੱਕੋ ਪਿੰਡ 'ਚ ਵਿਆਹ ਕਰਵਾਉਣਗੇ, ਤਾਂ ਉਨ੍ਹਾਂ ਨੂੰ ਪਿੰਡ 'ਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਮੁਕੰਮਲ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਪਿੰਡ ਦੇ ਸਰਪੰਚ ਮੇਜਰ ਸਿੰਘ ਅਨੁਸਾਰ, ਪਿੰਡ ਵਿੱਚ ਹੁਣ ਤੱਕ ਅਜਿਹੇ 5-6 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਪਿੰਡ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਦਾ ਤਰਕ ਹੈ ਕਿ ਪਿੰਡਾਂ 'ਚ ਲੋਕ ਇੱਕ-ਦੂਜੇ ਦੇ ਬਹੁਤ ਨੇੜੇ ਹੁੰਦੇ ਹਨ ਅਤੇ ਆਪਸ ਵਿੱਚ ਚਾਚੇ, ਤਾਏ ਜਾਂ ਭੈਣ-ਭਰਾ ਦੇ ਰਿਸ਼ਤੇ ਹੁੰਦੇ ਹਨ, ਇਸ ਲਈ ਅਜਿਹੇ ਵਿਆਹ ਸੱਭਿਆਚਾਰ ਦੇ ਖ਼ਿਲਾਫ਼ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
ਸਰਪੰਚ ਨੇ ਇਹ ਵੀ ਕਿਹਾ ਕਿ ਅਜਿਹੇ ਵਿਆਹਾਂ ਨਾਲ ਦੋਵਾਂ ਪਰਿਵਾਰਾਂ ਵਿੱਚ ਤਕਰਾਰ ਵਧਦੀ ਹੈ, ਜਿਸ ਨਾਲ ਕਤਲ ਵਰਗੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ।ਪੰਚਾਇਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਪਰਿਵਾਰ ਅਜਿਹੇ ਜੋੜੇ ਦੀ ਮਦਦ ਕਰੇਗਾ, ਤਾਂ ਉਸਦਾ ਵੀ ਬਾਈਕਾਟ ਕੀਤਾ ਜਾਵੇਗਾ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਾਲ 2025 ਤੋਂ ਹੁਣ ਤੱਕ ਪੰਜਾਬ ਦੇ ਲਗਭਗ 9 ਪਿੰਡਾਂ ਦੀਆਂ ਪੰਚਾਇਤਾਂ ਅਜਿਹੇ ਫ਼ਰਮਾਨ ਜਾਰੀ ਕਰ ਚੁੱਕੀਆਂ ਹਨ।ਇਨ੍ਹਾਂ ਵਿੱਚ ਫ਼ਰੀਦਕੋਟ ਦੇ ਪਿੰਡ ਸਿਰਸਰੀ ਤੇ ਅਨੋਖਪੁਰਾ, ਮੋਹਾਲੀ ਦਾ ਮਾਣਕਪੁਰ ਸ਼ਰੀਫ਼, ਮੋਗਾ ਦਾ ਘੱਲ ਕਲਾਂ, ਬਠਿੰਡਾ ਦਾ ਕੋਟਸ਼ਮੀਰ, ਅਤੇ ਅੰਮ੍ਰਿਤਸਰ ਦੇ ਅਦਲੀਵਾਲ ਤੇ ਧਾਰੀਵਾਲ ਕਲੇਰ ਵਰਗੇ ਪਿੰਡ ਸ਼ਾਮਲ ਹਨ। ਕਈ ਥਾਵਾਂ 'ਤੇ ਅਜਿਹੇ ਜੋੜਿਆਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝੇ ਰੱਖਣ ਦੇ ਮਤੇ ਵੀ ਪਾਸ ਕੀਤੇ ਗਏ ਹਨ।
ਇਹ ਵੀ ਪੜ੍ਹੋ- ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
ਦੂਜੇ ਪਾਸੇ ਕਾਨੂੰਨ ਦੇ ਜਾਣਕਾਰ ਇਸ ਫ਼ੈਸਲੇ ਨੂੰ ਸੰਵਿਧਾਨ ਦੀ ਉਲੰਘਣਾ ਮੰਨ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕਮਲਦੀਪ ਸਿੱਧੂ ਅਨੁਸਾਰ, ਸੰਵਿਧਾਨ ਦੀ ਧਾਰਾ 21 ਤਹਿਤ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਨਾਲ ਜੀਵਨ ਸਾਥੀ ਚੁਣਨ ਦੀ ਨਿੱਜੀ ਆਜ਼ਾਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਚਾਇਤ ਕੋਈ ਅਦਾਲਤ ਨਹੀਂ ਹੈ ਅਤੇ ਉਸ ਕੋਲ ਕਿਸੇ ਨੂੰ ਪਿੰਡੋਂ ਕੱਢਣ ਜਾਂ ਸਮਾਜਿਕ ਬਾਈਕਾਟ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਦਿਖੇਗੀ 'ਬ੍ਰਿਟਿਸ਼ ਰਾਜ' ਦੀ ਝਲਕ: 80 ਸਾਲ ਪੁਰਾਣਾ ਰੋਡ ਰੋਲਰ ਬਣੇਗਾ ਖਿੱਚ ਦਾ ਕੇਂਦਰ
NEXT STORY