ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਵਿਚ ਟੂਣੇ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਜ਼ਿਲ੍ਹੇ ਦੇ ਪਿੰਡ ਬੰਨਾਵਾਲਾ ਵਿਚ ਇਕ ਮਹਿਲਾ ਵੱਲੋਂ ਗੁਆਂਢੀਆ ਦੇ ਘਰ ਬਾਹਰ ਟੂਨਾ ਕਰ ਦਿੱਤਾ ਗਿਆ, ਇਸ ਨੂੰ ਲੈ ਕੇ ਔਰਤਾਂ ਵਿਚਾਲੇ ਵਿਵਾਦ ਹੋ ਗਿਆ ਅਤੇ ਮਾਮਲਾ ਹੱਥੋਪਾਈ ਤਕ ਪਹੁੰਚ ਗਿਆ। ਇਹ ਮਾਮਲੇ ਜਦੋਂ ਸ਼ਾਂਤ ਹੋਇਆ ਤਾਂ ਕੁਝ ਦਿਨ ਬਾਅਦ ਫਿਰ ਬੀਤੇ ਦਿਨੀਂ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ। ਇਸ ਮਾਮਲੇ ਵਿਚ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰਨ ਦੇ ਦੋਸ਼ ਲੱਗੇ ਹਨ ਜਦਕਿ ਮ੍ਰਿਤਕ ਦੇ ਲੜਕੇ ਸਮੇਤ ਦੋ ਹੋਰ ਲੋਕ ਜ਼ਖਮੀ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਜਨਮ ਦਿਨ ਤੋਂ ਇਕ ਦਿਨ ਬਾਅਦ ਮਿਲੀ ਜਵਾਨ ਪੁੱਤ ਦੀ ਲਾਸ਼, ਨਹੀਂ ਵੇਖਿਆ ਜਾਂਦਾ ਪਰਿਵਾਰ ਦਾ ਹਾਲ
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਦੇ ਘਰ ਲੜਕਾ ਹੋਇਆ ਸੀ ਜਦਕਿ ਗੁਆਂਢ ਵਿਚ ਰਹਿਣ ਵਾਲੀ ਮਹਿਲਾ ਨੇ ਉਨ੍ਹਾਂ ਦੇ ਘਰ ਬਾਹਰ ਟੂਣਾ ਕਰ ਦਿੱਤਾ। ਮਹਿਲਾ ਨੇ ਕੁਝ ਸਮਾਨ ਉਨ੍ਹਾਂ ਦੇ ਘਰ ਬਾਹਰ ਰੱਖਿਆ। ਟੂਨਾ ਕਰਨ ਮਗਰੋਂ ਉਕਤ ਲੋਕ ਉਨ੍ਹਾਂ ਦੇ ਘਰ ਵਿਚ ਦਾਖਲ ਹੋਏ, ਇਸ ਦਾ ਪਤਾ ਉਨ੍ਹਾਂ ਨੂੰ ਸੀ. ਸੀ. ਟੀ. ਵੀ. ਫੂਟੇਜ ਤੋਂ ਲੱਗਾ, ਜਿਸ ਕਾਰਣ ਮੁੜ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਉਸ ਦੀ ਮਾਸੀ ਅਤੇ ਉਕਤ ਮਹਿਲਾ ਵਿਚਾਲੇ ਹੱਥੋਪਾਈ ਹੋ ਗਈ। ਹਾਲਾਂਕਿ ਇਹ ਮਾਮਲਾ ਸ਼ਾਂਤ ਹੋ ਗਿਆ ਸੀ ਪਰ ਬੀਤੀ ਰਾਤ ਇਸੇ ਮਾਮਲੇ ਨੂੰ ਲੈ ਕੇ ਉਕਤ ਲੋਕਾਂ ਨੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਉਕਤ ਲੋਕਾਂ ਨੇ ਤਲਵਾਰ ਅਤੇ ਕਿਰਚ ਵਰਗੇ ਹਥਿਆਰਾਂ ਨਾਲ ਹਮਲਾ ਕੀਤਾ। ਜਿਸ ਵਿਚ ਉਸ ਦੇ ਪਿਤਾ ਗੁਰਦੇਵ ਸਿੰਘ ਵਿਚ ਬਚਾਅ ਕਰਨ ਆਏ ਪਰ ਉਕਤ ਲੋਕਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਣ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਫਾਜ਼ਿਲਕਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ
ਗੁਰਪ੍ਰੀਤ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਦੇ ਪਿਤਾ ਦੇ ਕਾਤਲਾਂ ਨੂੰ ਫੜਿਆ ਨਹੀਂ ਜਾਂਦਾ, ਉਦੋਂ ਤਕ ਉਹ ਪਿਤਾ ਦਾ ਸਸਕਾਰ ਨਹੀਂ ਕਰਨਗੇ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਅਰਨੀਵਲਾਾ ਦੇ ਐੱਸ. ਐੱਚ. ਓ. ਕੁਲਦੀਪ ਕੁਮਾਰ ਦਾ ਕਹਿਣਾ ਹੈ ਕਿ ਉਹ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਏ ਹਨ। ਜ਼ਖਮੀ ਲੋਕਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਨੌਜਵਾਨ ਨੇ ਕੁੜੀ ਦੀ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਸਭ ਦੇ ਹੋਸ਼
NEXT STORY