ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਫੇਰਬਦਲ, 43 ਅਫ਼ਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
NEXT STORY