ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਪੱਖੋਪੁਰ ਅੱਡੇ ਉੱਪਰ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਤੜਕਸਾਰ ਅੱਡੇ ਦੀ ਲਿੰਕ ਰੋਡ ਕਿਨਾਰੇ ਪਈਆਂ ਦੋ ਲਾਸ਼ਾਂ ਨੂੰ ਵੇਖ ਕੇ ਲੋਕ ਸਹਿਮ ਗਏ। ਇਸ ਕਤਲ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੁੱਧਵਾਰ ਤੜਕਸਾਰ ਪਿੰਡ ਪੱਖੋਪੁਰ ਅੱਡੇ 'ਤੇ ਸੜਕ ਕਿਨਾਰੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਵੇਖਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ ਜਿਨ੍ਹਾਂ ਕੋਲ ਕਰੀਬ ਅੱਧੀ ਦਰਜਨ ਗੋਲੀਆਂ ਦੇ ਖੋਲ ਅਤੇ ਦੋ ਦਾਤਰ ਨਜ਼ਰ ਆ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਤਲਾਂ ਵੱਲੋਂ ਇਸ ਵਾਰਦਾਤ ਨੂੰ ਕਿਸੇ ਹੋਰ ਜਗ੍ਹਾ 'ਤੇ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੋਵਾਂ ਦੀ ਲਾਸ਼ਾਂ ਨੂੰ ਅੱਡੇ ਉੱਪਰ ਸੁੱਟ ਦਿੱਤਾ ਗਿਆ। ਹਾਲਾਂਕਿ ਇਸ ਪਿੱਛੇ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਮ੍ਰਿਤਕਾਂ ਦੀ ਪਛਾਣ ਪਲਵਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਅਤੇ ਗੁਰਜਿੰਦਰ ਸਿੰਘ ਬਿੱਲਾ ਵਾਸੀ ਪਿੰਡ ਖਾਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨੂੰ ਜਲਦ ਸੁਲਝਾ ਲਿਆ ਜਾਵੇਗਾ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਪੁਲਸ ਟੀਮਾਂ ਵੀ ਰਵਾਨਾ ਕਰ ਦਿੱਤੀਆਂ ਗਈਆਂ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ ਸੁਣਵਾਈ ਅੱਜ
NEXT STORY