ਹੁਸ਼ਿਆਰਪੁਰ/ਹਰਿਆਣਾ (ਰੱਤੀ) : ਅੱਜ ਕਸਬਾ ਹਰਿਆਣਾ ਦੇ ਪੈਟਰੋਲ ਪੰਪ ਨਜ਼ਦੀਕ ਪੁਲ 'ਤੇ ਦਿਨ ਦਿਹਾੜੇ ਇਕ ਨੌਜਵਾਨ 'ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਮੌਜੂਦ ਸੂਤਰਾਂ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਨੌਜਵਾਨ 'ਤੇ ਲਗਭਗ 8 ਤੋਂ 9 ਫਾਇਰ ਕੀਤੇ ਗਏ ਅਤੇ ਉਹ ਮੌਕੇ ਤੋਂ ਤੇਜ਼ੀ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ
ਇਸ ਵਾਰਦਾਤ ਤੋਂ ਬਾਅਦ ਕਸਬੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਨੌਜਵਾਨ ਜਿਸਦੀ ਉਮਰ 23 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਸਲੂਨ ਦਾ ਕੰਮ ਸਿਖ ਰਿਹਾ ਹੈ। ਪੁਲਸ ਨੂੰ ਮੌਕੇ ਤੋਂ ਚੱਲੀਆਂ ਗੋਲੀਆਂ ਦੇ 8 ਖੋਲ ਬਰਾਮਦ ਹੋਏ ਹਨ। ਫਿਲਹਾਲ ਨੌਜਵਾਨ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਰਤੀ ਨੂੰ ਪ੍ਰਵਾਨਗੀ, ਇਸ ਵਿਭਾਗ ਵਿਚ ਭਰੀਆਂ ਜਾਣਗੀਆਂ 1,568 ਅਸਾਮੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ! ਜਾਰੀ ਕੀਤੇ ਗਏ ਹੁਕਮ
NEXT STORY