ਚੰਡੀਗੜ੍ਹ (ਵੈੱਬ ਡੈਸਕ): ਅੱਜ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ ਬਹੁਤ ਸਾਰੇ ਇਲਾਕੇ ਅਜੇ ਵੀ ਮੀਂਹ ਤੋਂ ਸੱਖਣੇ ਹਨ। ਮੌਸਮ ਵਿਭਾਗ ਮੁਤਾਬਕ ਇਕ ਵਾਰ ਫ਼ਿਰ ਤੋਂ ਸੂਬੇ ਵਿਚ ਬਰਸਾਤਾਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। ਆਉਣ ਵਾਲੇ ਕੁਝ ਦਿਨ ਵੱਖ-ਵੱਖ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ 14 ਅਗਸਤ ਨੂੰ ਸੂਬੇ ਵਿਚ ਤੇਜ਼ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਦਿਨ ਸੂਬੇ ਵਿਚ 'ਯੈਲੋ ਅਲਰਟ' ਐਲਾਨਿਆ ਹੈ।

ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂ ਸ਼ਹਿਰ ਤੇ ਮੋਹਾਲੀ ਵਿਚ ਤੇਜ਼ ਮੀਂਹ ਤੇ ਹਨੇਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੱਜ ਮੀਂਹ-ਹਨੇਰੀ ਤੇ ਅਸਮਾਨੀ ਬਿਜਲੀ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਨੂੰ ਨੋਟਿਸ ਜਾਰੀ
ਇਸੇ ਤਰ੍ਹਾਂ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਆਉਣ ਵਾਲੇ 2-3 ਦਿਨਾਂ ਤਕ ਸੂਬੇ ਵਿਚ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਉੱਥੇ ਹੀ 14 ਤੇ 15 ਅਗਸਤ ਨੂੰ ਬਾਰਿਸ਼ ਦੀ ਰਫ਼ਤਾਰ ਹੋਰ ਵਧੇਗੀ ਤੇ ਇਸ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਵਿਚ ਗਿਰਾਵਟ ਆਉਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PU ਦੇ ਹੋਸਟਲ 'ਚ ਛਾਪੇਮਾਰੀ, ਬਾਹਰੀ ਨੌਜਵਾਨਾਂ ਨੂੰ ਲਿਆ ਹਿਰਾਸਤ ਵਿਚ
NEXT STORY