ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1501 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 20 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 197755 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6072 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 30959 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1501 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5378531 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ:- 'ਅਕਾਲੀ ਸਰਕਾਰ ’ਚ ਉਪ ਮੁੱਖ ਮੰਤਰੀ ਹੁੰਦੇ ਹੋਏ ਵੀ ਆਪਣੇ ਹੀ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ ਸੁਖਬੀਰ'
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 196, ਜਲੰਧਰ 176, ਪਟਿਆਲਾ 196, ਐਸ. ਏ. ਐਸ. ਨਗਰ 211, ਅੰਮ੍ਰਿਤਸਰ 110, ਗੁਰਦਾਸਪੁਰ 88, ਬਠਿੰਡਾ 22, ਹੁਸ਼ਿਆਰਪੁਰ 158, ਫਿਰੋਜ਼ਪੁਰ 11, ਪਠਾਨਕੋਟ 30, ਸੰਗਰੂਰ 29, ਕਪੂਰਥਲਾ 141, ਫਰੀਦਕੋਟ 5, ਸ੍ਰੀ ਮੁਕਤਸਰ ਸਾਹਿਬ 8, ਫਾਜ਼ਿਲਕਾ 7, ਮੋਗਾ 21, ਰੋਪੜ 30, ਫਤਿਹਗੜ੍ਹ ਸਾਹਿਬ 24, ਬਰਨਾਲਾ 2, ਤਰਨਤਾਰਨ 13, ਐਸ. ਬੀ. ਐਸ. ਨਗਰ 10 ਅਤੇ ਮਾਨਸਾ ਤੋਂ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ:- ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਮੌਤ, ਪਿੰਡ ਦੇ ਲੋਕਾਂ ਨੇ ਪੁਲਸ ਤੇ ਕੈਪਟਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਉੱਥੇ ਹੀ ਸੂਬੇ 'ਚ ਅੱਜ 20 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਹੁਸ਼ਿਆਰਪੁਰ 2, ਸੰਗਰੂਰ 3, ਜਲੰਧਰ 7, ਐਸ.ਏ.ਐਸ. ਨਗਰ 1, ਕਪੂਰਥਲਾ 1, ਪਟਿਆਲਾ 4 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਪਹਿਲਾਂ ਬਣਾਈ ਨੌਜਵਾਨ ਦੀ ਅਸ਼ਲੀਲ ਵੀਡੀਓ, ਫਿਰ ਵਾਇਰਲ ਕਰਨ ਦੀ ਧਮਕੀ ਦੇ ਖੋਹੇ 6.45 ਲੱਖ ਰੁਪਏ
NEXT STORY