ਸੰਗਰੂਰ, ਪਟਿਆਲਾ : ਪੰਜਾਬ 'ਚ ਕੋਰੋਨਾ ਮਹਾਮਾਰੀ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਸੂਬੇ ਦੀ ਸਿਆਸਤ 'ਚ ਵੀ ਕੋਰੋਨਾ ਵਾਇਰਸ ਨੇ ਭੜਥੂ ਪਾਇਆ ਹੋਇਆ ਹੈ ਅਤੇ ਹੁਣ 2 ਹੋਰ ਵਿਧਾਇਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਨ੍ਹਾਂ 'ਚ ਲਹਿਰਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਦੇਸ਼ ਜਾਂਦੇ ਹੀ ਪਤੀ ਨੇ ਦਿੱਤਾ ਵੱਡਾ ਧੋਖਾ, ਪਿੱਛੋਂ ਸੱਸ ਨੇ ਵੀ ਜ਼ੁਲਮਾਂ ਦੀ ਹੱਦ ਕਰ ਛੱਡੀ
ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਨੂੰ ਪਹਿਲਾਂ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਸੀ। ਇਸ ਦੌਰਾਨ 25 ਅਗਸਤ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ। ਇਸ ਤੋਂ ਬਾਅਦ 30 ਅਗਸਤ ਨੂੰ ਦੂਜੀ ਵਾਰ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ਤਾਂ ਰਿਪੋਰਟ ਪਾਜ਼ੇਟਿਵ ਆ ਗਈ। ਪਰਿਵਾਰਕ ਮੈਂਬਰ ਨੂੰ ਕੋਰੋਨਾ ਹੋਣ 'ਤੇ ਉਹ ਪਹਿਲਾਂ ਹੀ ਇਕਾਂਤਵਾਸ 'ਚ ਚੱਲ ਰਹੇ ਸਨ ਪਰ ਹੁਣ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਪੂਰੀ ਤਰ੍ਹਾਂ ਆਈਸੋਲੇਟ ਕਰ ਲਿਆ ਹੈ।
ਇਹ ਵੀ ਪੜ੍ਹੋ : 'ਕੋਰੋਨਾ ਮਰੀਜ਼ਾਂ' ਦੇ ਅੰਗ ਕੱਢਣ ਦਾ ਮਾਮਲਾ, ਫੇਸਬੁੱਕ 'ਤੇ ਲਾਈਵ ਹੋ ਕੇ ਬਿਆਨ ਕੀਤੀ ਗਈ ਅਸਲੀਅਤ
ਇਸੇ ਤਰ੍ਹਾਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਵੀ ਫੇਸਬੁੱਕ 'ਤੇ ਪੋਸਟ ਪਾ ਕੇ ਉਨ੍ਹਾਂ ਨੂੰ ਕੋਰੋਨਾ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਆਪਣੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕਾਕਾ ਰਣਦੀਪ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਉਂਦੇ ਹਨ ਤਾਂ ਉਹ ਟੈਸਟ ਜ਼ਰੂਰ ਕਰਵਾਉਣ।
ਇਹ ਵੀ ਪੜ੍ਹੋ : ਪਟਿਆਲਾ : ਗੁਰਦੁਆਰਾ ਸਾਹਿਬ ਨੇੜੇ ਘੁੰਮ ਰਹੇ 2 ਸ਼ੱਕੀ ਅਸਲੇ ਸਣੇ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖੁਲਾਸੇ
ਉਨ੍ਹਾਂ ਦੱਸਿਆ ਕਿ ਲੋਕ ਸਿੱਧਾ ਸਰਕਾਰੀ ਹਸਪਤਾਲ 'ਚ ਜਾ ਕੇ ਬਿਨਾਂ ਕਿਸੇ ਡਾਕਟਰੀ ਸਲਾਹ ਤੋਂ ਟੈਸਟ ਕਰਵਾ ਸਕਦੇ ਹਨ।। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘਾਤਕ ਬੀਮਾਰੀ ਹੈ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਬਣਾਏ ਗਏ ਕੋਰੋਨਾ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਕੰਮ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਮੰਤਰੀਆਂ ਸਮੇਤ ਤਕਰੀਬਨ 33 ਵਿਧਾਇਕ ਇਸ ਮਹਾਮਾਰੀ ਦੀ ਲਪੇਟ 'ਚ ਆ ਚੁੱਕੇ ਹਨ।
ਡਿਫਾਲਟਰ ਬਿਜਲੀ ਖਪਤਕਾਰਾਂ 'ਤੇ ਪਾਵਰ ਨਿਗਮ ਦੇ ਬਿਜਲੀ ਬਿੱਲਾਂ ਦੀ 145 ਕਰੋੜ ਦੀ ਦੇਣਦਾਰੀ
NEXT STORY