ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 229 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 24 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 167441 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5400 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 10688 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 229 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3966071 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 23, ਜਲੰਧਰ 21, ਪਟਿਆਲਾ 10, ਐਸ. ਏ. ਐਸ. ਨਗਰ 71, ਅੰਮ੍ਰਿਤਸਰ 14, ਗੁਰਦਾਸਪੁਰ 11, ਬਠਿੰਡਾ 14, ਹੁਸ਼ਿਆਰਪੁਰ 6, ਫਿਰੋਜ਼ਪੁਰ 7, ਪਠਾਨਕੋਟ 2, ਸੰਗਰੂਰ 5, ਕਪੂਰਥਲਾ 8, ਫਰੀਦਕੋਟ 12, ਸ੍ਰੀ ਮੁਕਤਸਰ ਸਾਹਿਬ 1, ਫਾਜ਼ਿਲਕਾ 0, ਮੋਗਾ 3, ਰੋਪੜ 3, ਫਤਿਹਗੜ੍ਹ ਸਾਹਿਬ 2, ਬਰਨਾਲਾ 2, ਤਰਨਤਾਰਨ 0, ਐਸ. ਬੀ. ਐਸ. ਨਗਰ 8 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ 'ਚ ਅੱਜ 24 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 1, ਬਠਿੰਡਾ 1, ਗੁਰਦਾਸਪੁਰ 4, ਹੁਸ਼ਿਆਰਪੁਰ 1, ਜਲੰਧਰ 3, ਕਪੂਰਥਲਾ 1, ਮੋਗਾ 2, ਐਸ. ਏ. ਐਸ. ਨਗਰ 5, ਸ੍ਰੀ ਮੁਕਤਸਰ ਸਾਹਿਬ 1, ਪਟਿਆਲਾ 'ਚ 3 ਰੋਪੜ 1 ਅਤੇ ਸੰਗਰੂਰ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਦਿੱਲੀ ਧਰਨੇ ’ਚ ਜਾ ਰਹੇ ਬਟੜਿਆਣਾ ਦੇ ਕਿਸਾਨ ਰਾਮ ਸਿੰਘ ਦੀ ਮੌਤ
NEXT STORY