ਸਮਰਾਲਾ (ਬਿਪਨ): ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਸਮਰਾਲਾ ਦੀ ਮਾਰਕੀਟ ਕਮੇਟੀ ਵਿਚ ਹੋਈ, ਜਿੱਥੇ ਸਾਰੀਆਂ ਕਿਸਾਨ ਜਥੇਬੰਦੀਆਂ ਨੇ 24 ਅਗਸਤ ਨੂੰ ਸਮਰਾਲੇ ਦੀ ਦਾਣਾ ਮੰਡੀ ਵਿਚ ਭਾਰੀ ਇਕੱਠ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੈਂਡ ਪੂਲਿੰਗ ਸਕੀਮ ਦੇ ਵਿਰੁੱਧ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਤੇ ਸਰਕਾਰ ਨੂੰ ਸਕੀਮ ਵਾਪਸ ਲੈਣੀ ਪਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ!
ਰਾਜੇਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ ਵਿਚ 24 ਅਗਸਤ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਮਰਾਲੇ ਦੀ ਦਾਣਾ ਮੰਡੀ ਵਿਚ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਹ ਕਿਸਾਨਾਂ ਦੇ ਏਕੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਮਰਾਲਾ ਦੀ ਦਾਣਾ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਇਕੱਠ ਵਿਚ ਇਕ ਲੱਖ ਤੋਂ ਉੱਪਰ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਹੋਰ ਵੀ ਵੱਡੇ ਐਲਾਨ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ-ਮੋਗਾ ਰੋਡ 'ਤੇ ਭਿਆਨਕ ਹਾਦਸਾ! ਨੌਜਵਾਨ ਦੀ ਹੋਈ ਦਰਦਨਾਕ ਮੌਤ
NEXT STORY