ਬਠਿੰਡਾ (ਵਰਮਾ) : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਭਾਵੇਂ ਮਰੀਜ਼ਾਂ ਵਿਚ ਕੁੱਝ ਕਮੀ ਦੇਖਣ ਨੂੰ ਮਿਲੀ ਹੈ ਪਰ ਮੌਤ ਦਰ ਅਜੇ ਵੀ ਚਿੰਤਾਜਨਕ ਸਥਿਤੀ ਵਿਚ ਹੈ। ਜ਼ਿਲ੍ਹਾ ਬਠਿੰਡਾ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 34 ਮਰੀਜ਼ਾਂ ਦੀ ਮੌਤ ਦਰਜ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 279836 ਨਮੂਨੇ ਲਏ ਗਏ ਸਨ, ਜਿਨ੍ਹਾਂ ਵਿਚੋਂ 33949 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 26685 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੰਜਾਬ ਦੇ ਪਿੰਡਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 6569 ਕੇਸ ਸਰਗਰਮ ਹਨ ਅਤੇ ਹੁਣ ਤਕ ਕੋਰੋਨਾ ਪ੍ਰਭਾਵਿਤ 695 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 34 ਦੀ ਮੌਤ, 754 ਨਵੇਂ ਕੇਸ ਆਏ ਤੇ 834 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ : ਪਟਿਆਲਾ ’ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਣ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼ਾਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਕਰੋੜਾਂ ਦੀਆਂ ਮਸ਼ੀਨਾਂ ਤੇ ਮਾਲ ਸੜ ਕੇ ਸੁਆਹ
NEXT STORY