ਚੰਡੀਗੜ੍ਹ(ਸ਼ਰਮਾ)- ਪੰਜਾਬ ਰਾਜ ’ਚ ਅੱਜ ਝੋਨੇ ਦੀ ਖਰੀਦ ਦੇ ਬਾਰ੍ਹਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 3,97,056 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਬਾਰ੍ਹਵੇਂ ਦਿਨ ਸੂਬੇ ਦੀਆਂ ਮੰਡੀਆਂ ’ਚ 20,38,846 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 24012 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਖਰੀਦ ਦੇ ਬਾਹਰਵੇਂ ਦਿਨ 401277.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।
ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ’ਚ ਕੁੱਲ 21,69334 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 20,62,858 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
ਪੰਜਾਬ ਦੀ ਆਰਥਿਕਤਾ ਨੂੰ ਅੱਗੇ ਵਧਾਉਣਾ ਭਾਜਪਾ ਦਾ ਪਹਿਲਾ ਟੀਚਾ : ਅਸ਼ਵਨੀ ਸ਼ਰਮਾ
NEXT STORY