ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 449 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 15 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 161831 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5150 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 25913 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 449 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3609574 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 52, ਜਲੰਧਰ 62, ਪਟਿਆਲਾ 31, ਐਸ. ਏ. ਐਸ. ਨਗਰ 106, ਅੰਮ੍ਰਿਤਸਰ 38, ਗੁਰਦਾਸਪੁਰ 3, ਬਠਿੰਡਾ 19, ਹੁਸ਼ਿਆਰਪੁਰ 22, ਫਿਰੋਜ਼ਪੁਰ 2, ਪਠਾਨਕੋਟ 13, ਸੰਗਰੂਰ 6, ਕਪੂਰਥਲਾ 9, ਫਰੀਦਕੋਟ 2, ਸ੍ਰੀ ਮੁਕਤਸਰ ਸਾਹਿਬ 20, ਫਾਜ਼ਿਲਕਾ 9, ਮੋਗਾ 3, ਰੋਪੜ 29, ਫਤਿਹਗੜ੍ਹ ਸਾਹਿਬ 2, ਬਰਨਾਲਾ 2, ਤਰਨਤਾਰਨ 0, ਐਸ. ਬੀ. ਐਸ. ਨਗਰ 12 ਅਤੇ ਮਾਨਸਾ ਤੋਂ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ 'ਚ ਅੱਜ 15 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਗੁਰਦਾਸਪੁਰ 1, ਹੁਸ਼ਿਆਰਪੁਰ 3, ਜਲੰਧਰ 3, ਕਪੂਰਥਲਾ 2, ਲੁਧਿਆਣਾ 1, ਐਸ ਏ ਐਸ ਨਗਰ 1, ਪਟਿਆਲਾ 2 ਅਤੇ ਸੰਗਰੂਰ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਜਦੋਂ 6 ਡਿਗਰੀ ਤਾਪਮਾਨ ’ਚ ਕਿਸਾਨਾਂ ਦਾ ਹੌਸਲਾ ਵੇਖਣ ਆਏ ਲੋਕ, ਜਸਬੀਰ ਜੱਸੀ ਨੇ ਸਾਂਝੀ ਕੀਤੀ ਵੀਡੀਓ
NEXT STORY