ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 476 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 13 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 127630 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4012 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 20415 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 476 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 2321084 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 67, ਜਲੰਧਰ 54, ਪਟਿਆਲਾ 52, ਐਸ. ਏ. ਐਸ. ਨਗਰ 41, ਅੰਮ੍ਰਿਤਸਰ 31, ਗੁਰਦਾਸਪੁਰ 28, ਬਠਿੰਡਾ 47, ਹੁਸ਼ਿਆਰਪੁਰ 64, ਫਿਰੋਜ਼ਪੁਰ 2, ਪਠਾਨਕੋਟ 9, ਸੰਗਰੂਰ 16, ਕਪੂਰਥਲਾ 19, ਫਰੀਦਕੋਟ 5, ਸ੍ਰੀ ਮੁਕਤਸਰ ਸਾਹਿਬ 12, ਫਾਜ਼ਿਲਕਾ 6, ਮੋਗਾ 1, ਰੋਪੜ 3, ਫਤਿਹਗੜ੍ਹ ਸਾਹਿਬ 2, ਬਰਨਾਲਾ 1, ਤਰਨਤਾਰਨ 5, ਐਸ. ਬੀ. ਐਸ. ਨਗਰ 5 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉਥੇ ਹੀ ਸੂਬੇ 'ਚ ਅੱਜ 13 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 1, ਐਸ. ਏ. ਐਸ. ਨਗਰ 3, ਪਠਾਨਕੋਟ 1, ਪਟਿਆਲਾ 2 ਅਤੇ ਰੋਪੜ 'ਚ 2 ਦੀ ਕੋਰੋਨਾ ਕਾਰਣ ਮੌਤ ਹੋਈ ਹੈ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY