ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 617 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 16 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 157928 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4980 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 27903 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 617 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3423632 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਸਫੈਦੇ ਨਾਲ ਕਾਰ ਟਕਰਾਉਣ ਕਾਰਨ 3 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 60, ਜਲੰਧਰ 70, ਪਟਿਆਲਾ 43, ਐਸ. ਏ. ਐਸ. ਨਗਰ 125, ਅੰਮ੍ਰਿਤਸਰ 64, ਗੁਰਦਾਸਪੁਰ 33, ਬਠਿੰਡਾ 28, ਹੁਸ਼ਿਆਰਪੁਰ 35, ਫਿਰੋਜ਼ਪੁਰ 4, ਪਠਾਨਕੋਟ 28, ਸੰਗਰੂਰ 9, ਕਪੂਰਥਲਾ 15, ਫਰੀਦਕੋਟ 8, ਸ੍ਰੀ ਮੁਕਤਸਰ ਸਾਹਿਬ 12, ਫਾਜ਼ਿਲਕਾ 15, ਮੋਗਾ 3, ਰੋਪੜ 38, ਫਤਿਹਗੜ੍ਹ ਸਾਹਿਬ 6, ਬਰਨਾਲਾ 1, ਤਰਨਤਾਰਨ 4, ਐਸ. ਬੀ. ਐਸ. ਨਗਰ 10 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਆਖੀ ਵੱਡੀ ਗੱਲ
ਉੱਥੇ ਹੀ ਸੂਬੇ 'ਚ ਅੱਜ 16 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਬਰਨਾਲਾ 1, ਜਲੰਧਰ 6, ਲੁਧਿਆਣਾ 1, ਐਸ ਏ ਐਸ ਨਗਰ 2, ਪਠਾਨਕੋਟ 1 ਪਟਿਆਲਾ 1 ਰੋਪੜ 1 ਸੰਗਰੂਰ 1 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਸਫੈਦੇ ਨਾਲ ਕਾਰ ਟਕਰਾਉਣ ਕਾਰਨ 3 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ
NEXT STORY