ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਬੁੱਧਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 852 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 33 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 120860 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 3712 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 29216 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 852 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 2025935 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਅੱਜ ਜਿਥੇ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ 'ਚ ਲੁਧਿਆਣਾ ਦੇ 114, ਜਲੰਧਰ 120, ਪਟਿਆਲਾ 27, ਐਸ. ਏ. ਐਸ. ਨਗਰ 62, ਅੰਮ੍ਰਿਤਸਰ 92, ਬਠਿੰਡਾ 27, ਗੁਰਦਾਸਪੁਰ 57, ਹੁਸ਼ਿਆਰਪੁਰ 46, ਫਿਰੋਜ਼ਪੁਰ 21, ਪਠਾਨਕੋਟ 43, ਸੰਗਰੂਰ 11, ਕਪੂਰਥਲਾ 57, ਫਰੀਦਕੋਟ 26, ਸ੍ਰੀ ਮੁਕਤਸਰ ਸਾਹਿਬ 18, ਫਾਜ਼ਿਲਕਾ 42, ਮੋਗਾ 24, ਰੋਪੜ 6, ਫਤਿਹਗੜ੍ਹ ਸਾਹਿਬ 10, ਬਰਨਾਲਾ 12, ਤਰਨਤਾਰਨ 31, ਐਸ. ਬੀ. ਐਸ. ਨਗਰ 0 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉਥੇ ਹੀ ਸੂਬੇ 'ਚ ਅੱਜ 33 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਲੁਧਿਆਣਾ 'ਚ 6, ਬਠਿੰਡਾ 5, ਜਲੰਧਰ 'ਚ 5, ਅੰਮ੍ਰਿਤਸਰ 3, ਫਤਿਹਗੜ੍ਹ ਸਾਹਿਬ 2, ਗੁਰਦਾਸਪੁਰ 'ਚ 2, ਸ੍ਰੀ ਮੁਕਤਸਰ ਸਾਹਿਬ 2, ਪਠਾਨਕੋਟ 2, ਰੋਪਡ਼ 'ਚ 2, ਫਾਜ਼ਿਲਕਾ 1, ਕਪੂਰਥਲਾ 1, ਐਸ. ਬੀ. ਐਸ ਨਗਰ 'ਚ 1 ਅਤੇ
ਸੰਗਰੂਰ 'ਚ 1 ਦੀ ਕੋਰੋਨਾ ਕਾਰਣ ਮੌਤ ਹੋਈ ਹੈ।
ਪਟਿਆਲਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਕੋਰੋਨਾ ਦੇ 27 ਹੋਰ ਨਵੇਂ ਮਾਮਲੇ ਆਏ ਸਾਹਮਣੇ
NEXT STORY