ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। ਇਹ ਗੱਲ ਪੰਜਾਬ ਦੇ ਨਵੇਂ ਬਣੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੇ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ, ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਗਏ ਸਨ ਦਿੱਲੀ
ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਵਾਤਾਵਰਣ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਵੀਂ ਊਰਜਾ ਦੇ ਸੋਮੇ, ਜਿਵੇਂ ਕਿ ਸੋਲਰ, ਬਾਇਓ ਮਾਸ ਤੇ ਹਾਈਡਲ ਪ੍ਰਾਜੈਕਟਾਂ ਨੂੰ ਸਥਾਪਿਤ ਕਰਕੇ ਇਸ ਦੇ ਪ੍ਰਚਾਰ ਤੇ ਪਸਾਰ ਉੱਤੇ ਧਿਆਨ ਦੇਣ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ
ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਅੱਜ ਆਲਮੀ ਸਮੱਸਿਆ ਬਣ ਗਿਆ ਹੈ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਮਾਹੌਲ ਅਤੇ ਸ਼ੁੱਧ ਵਾਤਾਵਾਰਣ ਦਿੱਤਾ ਜਾਵੇ, ਜਿਸ ਲਈ ਊਰਜਾ ਦੇ ਰਵਾਇਤੀ ਸੋਮਿਆਂ ਤੋਂ ਅੱਗੇ ਵਧਦਿਆਂ ਨਵੇਂ ਸਰੋਤਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵੀ ਇਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਦੇਸ਼ ਨਵੀਂ ਊਰਜਾ ਦੇ ਖੇਤਰ ਉੱਤੇ ਧਿਆਨ ਦੇ ਰਹੇ ਹਨ। ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨਵੀਂ ਊਰਜਾ ਦੇ ਨਵੇਂ ਪ੍ਰਾਜੈਕਟ ਲਗਾਉਣ ਲਈ ਇਸ ਦੇ ਰਾਹ ਤਲਾਸ਼ਣ ਅਤੇ ਇਸ ਸਬੰਧੀ ਵਿਆਪਕ ਵਿਸਥਾਰਤ ਰਿਪੋਰਟ ਬਣਾਉਣ ਲਈ ਕਿਹਾ। ਇਸ ਮੌਕੇ ਪੇਡਾ ਦੇ ਚੇਅਰਮੈਨ ਐੱਚ. ਐੱਸ. ਹੰਸਪਾਲ ਤੇ ਪੇਡਾ ਦੇ ਸੀ. ਈ. ਓ. ਸੁਮਿਤ ਜਾਰੰਗਲ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਕੇਂਦਰ ਤੱਕ ਪੁੱਜੀ ਜਲੰਧਰ ਸਮਾਰਟ ਸਿਟੀ ਦੀ ਫੀਡਬੈਕ, ਸਰਕਾਰ ਦੇ ਰਾਡਾਰ ’ਤੇ ਆਏ ਕੁਝ ਭ੍ਰਿਸ਼ਟ ਅਫ਼ਸਰ
ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ, ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਗਏ ਸਨ ਦਿੱਲੀ
NEXT STORY