ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ (ਬੇਰੀ, ਸਰਬਜੀਤ, ਰਮੇਸ਼) : ਕਸਬਾ ਘੁਮਾਣ ’ਚ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੈਂਬਰ ਪੰਚਾਇਤ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਜੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਘੁਮਾਣ ਆਪਣੀ ਦੁਕਾਨ ਜੰਬਾ ਕਲੈਕਸ਼ਨ ’ਤੇ ਬੈਠੇ ਹੋਏ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਗੁਰਜੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ, ਜਦ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਤਬਦੀਲ ਹੋਇਆ ਸੁਲਤਾਨਪੁਰ ਲੋਧੀ, ਲੱਗ ਗਈ ਫੋਰਸ, ਜਵਾਨਾਂ ਨੇ ਸਾਂਭੇ ਮੋਰਚੇ
ਇਸ ਦੌਰਾਨ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਧਰ ਦੂਜੇ ਪਾਸੇ ਥਾਣਾ ਘੁਮਾਣ ਦੀ ਪੁਲਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬੀਮਾਰੀ ਦਾ ਕਹਿਰ, ਗੰਭੀਰ ਹੋਣ ਲੱਗੇ ਹਾਲਾਤ, ਹਸਪਤਾਲਾਂ 'ਚ...
NEXT STORY