ਤਪਾ ਮੰਡੀ (ਸ਼ਾਮ,ਗਰਗ)- ਅੱਜ ਸਵੇਰੇ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਪਿੰਡ ਜੇਠੂਕੇ ਦੇ ਨੇੜੇ ਤੇਜ ਰਫਤਾਰ ਨਾਮਾਲੂਮ ਵਾਹਨ ਦੀ ਫੇਟ ਲੱਗਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ। ਪਰਿਵਾਰਿਕ ਸੂਤਰਾਂ ਅਨੁਸਾਰ ਚਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਬਾਜੀਗਰ ਬਸਤੀ ਤਪਾ, ਰਾਮਪੁਰਾ ਵਿਖੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਅੱਜ ਸਵੇਰੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ। ਜਦ ਉਹ ਜੇਠੂਕੇ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਵਾਹਨ ਨੇ ਫੇਟ ਮਾਰ ਕੇ ਮੋਟਰਸਾਇਕਲ ਸਣੇ ਚਾਲਕ ਨੂੰ ਸੜਕ 'ਤੇ ਸੁੱਟ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 
ਘਟਨਾ ਥਾਂ ਤੋਂ ਨਾਮਾਲੂਮ ਚਾਲਕ ਵਾਹਨ ਸਣੇ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਦੀ ਸੂਚਨਾ ਗਿੱਲ ਕਲਾਂ ਪੁਲਸ ਨੂੰ ਸੂਚਨਾ ਦਿੱਤੀ ਤਾਂ ਜਾਂਚ ਅਧਿਕਾਰੀ ਹਰਪ੍ਰੀਤ ਕੌਰ ਸਬ-ਇੰਸਪੈਕਟਰ ਦੀ ਅਗਵਾਈ ‘ਚ ਪੁੱਜੀ ਪੁਲਸ ਪਾਰਟੀ ਨੇ ਲਾਸ਼ ਨੂੰ ਅਪਣੇ ਕਬਜੇ ‘ਚ ਲੈ ਕੇ ਮੋਰਚਰੀ ਰੂਮ ਰਾਮਪੁਰਾ ਫੂਲ ਵਿਖੇ ਰੱਖਵਾ ਦਿੱਤੀ। ਮ੍ਰਿਤਕ ਦੀ ਪਤਨੀ ਸਿੰਦਰ ਕੌਰ ਦੇ ਬਿਆਨਾਂ 'ਤੇ ਪੁਲਸ ਨੇ ਨਾਮਾਲੂਮ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਹਾਜ਼ਰ ਕੁਝ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸਾਗ੍ਰਸਤ ਨਾਮਾਲੂਮ ਵਾਹਨ ਦਾ ਪਤਾ ਲਾ ਕੇ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ, ਕਿਉਂਕਿ ਇਸ ਗਰੀਬ ਪਰਿਵਾਰ ਦੇ ਘਰ ਕਮਾਈ ਦਾ ਕੋਈ ਵੀ ਸਾਧਨ ਨਹੀਂ ਰਿਹਾ। ਮ੍ਰਿਤਕ ਆਪਣੇ ਪਿੱਛੇ ਵਿਆਹੁਤਾ ਲੜਕੀ, ਇਕ ਲੜਕਾ ਅਤੇ ਪਤਨੀ ਨੂੰ ਛੱਡ ਗਿਆ ਹੈ। ਇਸ ਹਾਦਸੇ ‘ਚ ਮੋਟਰਸਾਇਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ।
ਅਨਾਜ ਮੰਡੀ ਮੁੱਲਾਂਪੁਰ 'ਚ 9,66,083 ਕੁਇੰਟਲ ਝੋਨੇ ਦੀ ਹੋਈ ਖ਼ਰੀਦ
NEXT STORY