ਨੈਸ਼ਨਲ ਡੈਸਕ- ਜੰਗਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਫ਼ੌਜੀਆਂ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀ ਇਕ ਖ਼ਾਸ ਤਸਵੀਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਵੇਰੇ 7 ਵਜੇ ਦਿੱਲੀ ਦੇ ਪਾਲਮ ਏਅਰਪੋਰਟ ਤੋਂ ਉਡਾਣ ਭਰੀ ਅਤੇ ਸਿੱਧੇ ਆਦਮਪੁਰ ਏਅਰਬੇਸ ਪਹੁੰਚੇ। ਉਹ ਇੱਥੇ ਕਰੀਬ 1 ਘੰਟੇ ਤੱਕ ਰੁਕੇ ਅਤੇ ਫ਼ੌਜੀਆਂ ਨਾਲ ਗੱਲਬਾਤ ਕੀਤੀ। ਏਅਰਬੇਸ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਤਸਵੀਰਾਂ 'ਚ ਪ੍ਰਧਾਨ ਮੰਤਰੀ ਮੋਦੀ ਜਵਾਨਾਂ ਨਾਲ ਮੁਸਕੁਰਾਉਂਦੇ ਅਤੇ ਗੱਲਬਾਤ ਕਰਦੇ ਨਜ਼ਰ ਆਏ। ਉਨ੍ਹਾਂ ਦੀ ਇਹ ਮੁਲਾਕਾਤ ਦੇਸ਼ ਦੇ ਫ਼ੌਜੀਆਂ ਦੇ ਪ੍ਰਤੀ ਸਮਰਥਨ ਅਤੇ ਭਰੋਸੇ ਦਾ ਪ੍ਰਤੀਕ ਮੰਨੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਖੁਦ ਇਸ ਮੁਲਾਕਾਤ ਦੀ ਇੱਛਾ ਜਤਾਈ ਸੀ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਫ਼ੋਰਸਾਂ ਦੇ ਪ੍ਰਤੀ ਸੰਵੇਦਨਸ਼ੀਲਤਾ ਅਤੇ ਸ਼ਲਾਘਾ ਸਪੱਸ਼ਟ ਹੁੰਦੀ ਹੈ।

ਇਨ੍ਹਾਂ ਤਸਵੀਰਾਂ 'ਚ ਪ੍ਰਧਾਨ ਮੰਤਰੀ ਦੇ ਪਿੱਛੇ ਭਾਰਤ ਦਾ ਏਅਰ ਡਿਫੈਂਸ ਸਿਸਟਮ ਐੱਸ.400 ਤੇ ਮਿਗ 29 ਜਹਾਜ਼ ਦਿਖਾਈ ਦੇ ਰਿਹਾ ਹੈ। ਇਹ ਤਸਵੀਰਾਂ ਇਸ ਲਈ ਖ਼ਾਸ ਹਨ ਕਿਉਂਕਿ ਭਾਰਤ 'ਤੇ ਡਰੋਨ ਹਮਲਿਆਂ ਦੀਆਂ ਨਾਕਾਮ ਕੋਸ਼ਿਸ਼ਾਂ ਮਗਰੋਂ ਪਾਕਿਸਾਤਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਭਾਰਤ ਦੇ ਆਦਮਪੁਰ ਏਅਰਬੇਸ ਨੂੰ ਤਬਾਹ ਕਰ ਦਿੱਤਾ ਹੈ ਤੇ ਐੱਸ.400 ਏਅਰ ਡਿਫੈਂਸ ਸਿਸਟਮ ਨੂੰ ਵੀ ਢਹਿ-ਢੇਰੀ ਕਰ ਦਿੱਤਾ ਹੈ। ਹਾਲਾਂਕਿ ਉਸ ਸਮੇਂ ਭਾਰਤੀ ਫੌਜ ਨੇ ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ, ਪਰ ਅੱਜ ਦੀਆਂ ਇਹ ਤਸਵੀਰਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਉਹ ਅਸਲ 'ਚ ਪਾਕਿਸਤਾਨ ਵੱਲੋਂ ਫੈਲਾਇਆ ਗਿਆ ਮਹਿਜ਼ ਇਕ ਝੂਠ ਹੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਲਾਨ, CM ਮਾਨ ਨੇ ਆਖੀ ਵੱਡੀ ਗੱਲ (ਵੀਡੀਓ)
NEXT STORY