ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਇਕ ਵਾਰ ਫਿਰ ਸੂਬੇ ਦੇ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਚਿਹਰਾ ਬਦਲਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਿਨ੍ਹਾਂ ਮਸਲਿਆਂ 'ਤੇ ਹੋਵੇਗੀ ਚਰਚਾ
ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜਣ ਦੀ ਚਰਚਾ ਸਾਰਾ ਦਿਨ ਸੱਤਾ ਦੇ ਗਲਿਆਰਿਆਂ ਵਿਚ ਚਲਦੀ ਰਹੀ। ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਲੋਂ ਵੀ ਵਿਨੋਦ ਘਈ ਦੇ ਅਸਤੀਫ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੋਤੇ-ਪੋਤੀ ਸਣੇ ਸੜਕ ਪਾਰ ਕਰਦੇ ਦਾਦੇ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, ਸਾਹਮਣੇ ਖੜ੍ਹੇ ਪੁੱਤ ਦੀਆਂ ਨਿਕਲ ਗਈਆਂ ਚੀਕਾਂ
ਇਸ ਤੋਂ ਬਾਅਦ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਫ਼ਾਈਲ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਗੁਰਮਿੰਦਰ ਗੈਰੀ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਤਿਆਰੀ ਕਰ ਲਈ ਹੈ, ਹਾਲਾਂਕਿ ਇਸ ਗੱਲ ਦੀ ਅਧਿਕਾਰਤ ਤੌਰ ’ਤੇ ਸਰਕਾਰ ਜਾਂ ਵਿਨੋਦ ਘਈ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਵਰਕਾਮ ਦੇ ਸਾਬਕਾ ਡਿਪਟੀ ਚੀਫ਼ ਇੰਜੀਨੀਅਰ ਪਰਮਿੰਦਰ ਸਿੰਘ ’ਤੇ ਵਿਜੀਲੈਂਸ ਵੱਲੋਂ FIR ਦਰਜ
NEXT STORY