ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਗੁਰੂਹਰਸਹਾਏ ਸ਼ਹਿਰ ਰੋਜ਼ਾਨਾ ਕਿਸੇ ਨਾ ਕਿਸੇ ਕ੍ਰਾਈਮ ਕਾਰਨ ਸੁਰਖੀਆਂ ਵਿਚ ਰਹਿੰਦਾ ਹੈ, ਜਿਸ ਕਾਰਨ ਹਰ ਰੋਜ਼ ਹੋ ਰਹੀਆਂ ਘਟਨਾਵਾਂ ਤੋਂ ਸ਼ਹਿਰ ਵਾਸੀ ਸਹਿਮ ਦੇ ਮਾਹੌਲ ਵਿੱਚ ਜ਼ਿੰਦਗੀ ਜੀਅ ਰਹੇ ਹਨ। ਉੱਥੇ ਹੀ ਪੁਲਸ ਪਿਛਲੇ ਲੰਬੇ ਸਮੇਂ ਤੋਂ ਹੋ ਰਹੀਆਂ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਫੜਨ ਵਿੱਚ ਨਾ ਕਾਮਯਾਬ ਸਾਬਤ ਹੋ ਰਹੀ ਹੈ।
ਅੱਜ ਸਵੇਰੇ ਗੁਰੂਹਰਸਹਾਏ ਵਿਚ ਅਨਪਛਾਤੇ ਲੋਕਾਂ ਨੇ ਸ਼ਹਿਰ ਦੀ ਬਸਤੀ ਗੁਰੂ ਕਰਮ ਸਿੰਘ ਵਾਲੀ ਵਿੱਚ ਗੋਲ਼ੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਅਤੇ ਗੋਲ਼ੀ ਲੱਗਣ ਨਾਲ ਇਕ ਔਰਤ ਜ਼ਖਮੀ ਹੋ ਗਈ। ਜ਼ਖ਼ਮੀ ਹਾਲਤ ਵਿੱਚ ਔਰਤ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਾਇਆ ਗਿਆ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਲਾਸ਼
ਜਾਣਕਾਰੀ ਅਨੁਸਾਰ ਸ਼ਹਿਰ ਦੀ ਗੁਰੂ ਕਰਮ ਸਿੰਘ ਵਾਲੀ ਬਸਤੀ ਕੁਝ ਅਣਪਛਾਤੇ ਲੋਕਾਂ ਨੇ ਕਿਸੇ ਗੱਲ ਨੂੰ ਲੈ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ ਗੀਤਾ ਪਤਨੀ ਯੂਸਫ਼ (29) ਦੇ ਗੋਲ਼ੀ ਵੱਜੀ ਅਤੇ ਉਹ ਜ਼ਖ਼ਮੀ ਹੋ ਗਈ। ਲੋਕਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਚੱਕ ਕੇ ਸ਼ਹਿਰ ਦੇ ਸੀ ਐੱਚ. ਸੀ. ਹਸਪਤਾਲ ਵਿੱਚ ਦਾਖ਼ਲ ਕਰਾਇਆ ਡਿਊਟੀ 'ਤੇ ਤਾਇਨਾਤ ਸਤਵਿੰਦਰ ਕੌਰ ਸਟਾਫ਼ ਨਰਸ ਨੇ ਉਸ ਨੂੰ ਫਸਟ ਏਡ ਦੇ ਕੇ 108 ਐਂਬੂਲੈਂਸ ਰਾਹੀਂ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਰੈਫਰ ਕਰ ਦਿੱਤਾ।
ਘਟਨਾ ਵਾਲੀ ਥਾਂ 'ਤੇ ਇਲਾਕੇ ਦੇ ਡੀ. ਐੱਸ. ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਗੋਲ਼ੀ ਦੇ ਖੋਲ੍ਹ ਵੀ ਬਰਾਮਦ ਹੋਏ ਹਨ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਵੱਲੋਂ ਤੇਜ਼ੀ ਨਾਲ ਹਮਲਾਵਾਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਬਾਜ਼ ਅੱਖ' ਨਾਲ ਕੀਤੀ ਜਾਵੇਗੀ ਪੰਜਾਬੀਆਂ ਦੀ ਸੁਰੱਖਿਆ, ਮਾਨ ਸਰਕਾਰ ਨੇ ਕੀਤਾ ਵੱਡਾ ਉਪਰਾਲਾ
NEXT STORY