ਤਰਨਤਾਰਨ (ਰਮਨ,ਸੰਧੂ)- ਅੱਜ ਹਰੀਕੇ ਵਿਖੇ ਵੱਡੀ ਵਾਰਦਾਤ ਸਾਹਮਣੇ ਆਈ ਜਿੱਥੇ ਇੱਕ ਆੜ੍ਹਤੀ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 5 ਰਾਊਂਡ ਫਾਇਰ ਕੀਤੇ ਗਏ ਜਿਸ 'ਚ ਤਿੰਨ ਫਾਇਰ ਆੜ੍ਹਤੀ ਦੇ ਲੱਗੇ ਹਨ ਅਤੇ ਉਸ ਦੀ ਮੌਤ ਹੋ ਗਈ ।
ਇਹ ਵੀ ਪੜ੍ਹੋ-ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬੰਧਕ ਬਣਾ ਲੁੱਟੇ ਲੁੱਖਾਂ ਰੁਪਏ
ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਮ ਗੋਪਾਲ ਉਮਰ ਕਰੀਬ 50 ਸਾਲ ਪੁੱਤਰ ਕਸ਼ਮੀਰ ਚੰਦ ਦੇ ਵਾਸੀ ਹਰੀਕੇ ਆਪਣੀ ਆੜ੍ਹਤ ਦੀ ਦੁਕਾਨ ਦੇ ਨੇੜੇ ਉਸਾਰੀ ਅਧੀਨ ਇਮਾਰਤ ਦੇ ਕੋਲ ਖੜ੍ਹਾ ਸੀ, ਜਿੱਥੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਮਾਰ ਦੇਣ ਦੀ ਨੀਅਤ ਨਾਲ ਆ ਕੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ-ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਇਸ ਦੌਰਾਨ ਖੜੇ ਪ੍ਰਤੱਖ ਦਰਸ਼ੀਆਂ ਅਨੁਸਾਰ ਕੁੱਲ 5 ਰਾਊਂਡ ਫਾਇਰ ਹੋਏ, ਜਿਸ ਵਿੱਚ ਤਿੰਨ ਉਸ ਦੇ ਲੱਗੇ, ਜਿਸ ਨੂੰ ਇਲਾਜ ਲਈ ਤੁਰੰਤ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਨੰਬਰ ਇਕ ਇੰਸਟੀਚਿਊਟ 'ਚ 12 ਵੀਂ ਪਾਸ ਵਿਦਿਆਰਥੀਆਂ ਲਈ ਦਾਖ਼ਲਾ ਸ਼ੁਰੂ
NEXT STORY