ਵੈੱਬ ਡੈਸਕ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਗੁਰਦੇਵ ਸਿੰਘ ਖੁਸ਼ ਇੰਸਟੀਚਿਊਟ ਆਫ਼ ਜੈਨੇਟਿਕਸ, ਪਲਾਂਟ ਬ੍ਰੀਡਿੰਗ ਅਤੇ ਬਾਇਓਟੈਕਨਾਲੋਜੀ ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਛੁੱਕ ਤੇ ਯੋਗ ਉਮੀਦਵਾਰਾਂ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ ਹੈ।
ਸਿੱਖਿਆ ਯੋਗਤਾ
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ 8ਵੀਂ (Middle) ਪਾਸ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਨੇ ਪੰਜਾਬੀ ਪੜ੍ਹੀ ਹੋਣੀ ਲਾਜ਼ਮੀ ਹੈ।
ਉਮਰ
ਬਿਨੈਕਾਰ ਦੀ ਉਮਰ 18 ਤੋਂ 60 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਯੂਨੀਵਰਸਿਟੀ ਵੱਲੋਂ ਉਨ੍ਹਾਂ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ ਜੋ ਪਹਿਲਾਂ ਹੀ PAU 'ਚ ਸਬੰਧਤ ਖੇਤਰ 'ਚ ਡੀ.ਪੀ.ਐਲ. (DPL) ਵਜੋਂ ਕੰਮ ਕਰ ਰਹੇ ਹਨ।
ਅਰਜ਼ੀ ਫੀਸ
ਸਾਰੇ ਉਮੀਦਵਾਰਾਂ ਲਈ ਅਰਜ਼ੀ ਫੀਸ 100 ਰੁਪਏ ਰੱਖੀ ਗਈ ਹੈ।
ਆਖ਼ਰੀ ਤਾਰੀਕ
ਅਰਜ਼ੀ ਦੇਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 19 ਮਈ 2026 ਤੈਅ ਕੀਤੀ ਗਈ ਹੈ।
ਕਿਵੇਂ ਕਰੀਏ ਅਪਲਾਈ
ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਅਰਜ਼ੀ ਫਾਰਮ ਡਾਊਨਲੋਡ ਕਰ ਸਕਦੇ ਹਨ। ਫਾਰਮ ਭਰਨ ਤੋਂ ਬਾਅਦ ਇਸ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਹੋਵੇਗਾ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਫਾਰਮ ਭਰਨ ਤੋਂ ਪਹਿਲਾਂ ਅਧਿਕਾਰਤ ਨੋਟੀਫਿਕੇਸ਼ਨ ਨੂੰ ਧਿਆਨ ਨਾਲ ਪੜ੍ਹ ਲੈਣ ਅਤੇ ਤਾਜ਼ਾ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ ਚੈੱਕ ਕਰਦੇ ਰਹਿਣ।
Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਆਹ ਕੰਮ
NEXT STORY