ਲੁਧਿਆਣਾ, (ਸਲੂਜਾ)- ਕੋਰੋਨਾ ਦੀ ਤੇਜ਼ ਰਫਤਾਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਨੂੰ 7 ਮਈ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ, ਨਵੀਂਆਂ ਪਾਬੰਦੀਆਂ ਨਹੀਂ
ਯੂਨੀਵਰਸਿਟੀ ਦੇ ਰਜਿਸਟਰਾਰ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਦੇ ਹੁਕਮਾਂ ਤਹਿਤ ਇਹ ਸਰਕੁਲਰ ਜਾਰੀ ਕੀਤਾ ਹੈ ਕਿ ਸਮੂਹ ਮੁਲਾਜ਼ਮ ਘਰਾਂ ਤੋਂ ਆਨਲਾਈਨ ਕੰਮ ਕਰਨਗੇ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਟੀਚਿੰਗ ਅਤੇ ਹੋਰ ਜ਼ਰੂਰੀ ਕੰਮ ਆਨਲਾਈਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੁੰਡੇ ਦੀ ਹੋਈ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
ਯੂਨੀਵਰਸਿਟੀ ਨਾਲ ਸਬੰਧਤ ਖੇਤੀ ਕੇਂਦਰਾਂ ਨੂੰ ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੁੰਡੇ ਦੀ ਹੋਈ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
NEXT STORY