Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:12:04 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • Punjab Budget 2024 : ਪੰਜਾਬ ਸਰਕਾਰ ਵੱਲੋਂ ਬਜਟ 'ਚ ਕਿਸਾਨਾਂ ਲਈ ਵੱਡੇ ਐਲਾਨ (ਵੀਡੀਓ)

PUNJAB News Punjabi(ਪੰਜਾਬ)

Punjab Budget 2024 : ਪੰਜਾਬ ਸਰਕਾਰ ਵੱਲੋਂ ਬਜਟ 'ਚ ਕਿਸਾਨਾਂ ਲਈ ਵੱਡੇ ਐਲਾਨ (ਵੀਡੀਓ)

  • Edited By Anmol Tagra,
  • Updated: 05 Mar, 2024 06:39 PM
Chandigarh
punjab agriculture budget 2024
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਬਜਟ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਸਰਕਾਰ ਵੱਲੋਂ ਸਾਲ 2024-25 ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਕਾਰਜਾਂ ਲਈ 13,784 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ 'ਤੇ ਵੀ ਖਾਸ ਜ਼ੋਰ ਦਿੱਤਾ ਗਿਆ ਹੈ। ਫ਼ਸਲੀ ਵਿਭਿੰਨਤਾ ਦੀਆਂ ਵੱਖ-ਵੱਖ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਇਸ ਦੌਰਾਨ ਆਪਣੇ ਸੰਬੋਧਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਖੇਤੀਬਾੜੀ, ਸਾਡੀ ਮਿੱਟੀ, ਸਾਡੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਿਹਤਰ ਬਣਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਕਿਸਾਨਾਂ ਨੂੰ ਨਰਮੇ ਦੀ ਸਮੁੱਚੀ ਕਾਸ਼ਤ ਲਈ ਸਮੇਂ ਸਿਰ ਤਕਨੀਕੀ ਜਾਣਕਾਰੀ ਦੇਣ ਲਈ ਮੌਜੂਦਾ ਸਾਲ ਵਿਚ ਇਕ ਵਿਸ਼ੇਸ਼ ਮਿਸ਼ਨ ਉਨਤ ਕਿਸਾਨ ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਤਕਰੀਬਨ 87 ਹਜ਼ਾਰ ਕਿਸਾਨਾਂ ਨੂੰ ਕਪਾਹ ਦੇ ਬੀਜ 'ਤੇ 33 ਫ਼ੀਸਦੀ ਸਬਸਿਡੀ ਵੀ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਗੱਲਾਂ ਵਿਚ ਵਿਸ਼ਵਾਸ ਨਹੀਂ ਕਰਦੇ, ਅਸੀਂ ਕਾਰਵਾਈ ਵਿਚ ਵਿਸ਼ਵਾਸ ਰੱਖਦੇ ਹਾਂ, ਅਤੇ ਮੈਂ ਫਸਲੀ ਵਿਭਿੰਨਤਾ ਦੀਆਂ ਵੱਖ-ਵੱਖ ਸਕੀਮਾਂ ਲਈ ਵਿੱਤੀ ਸਾਲ 2024-25 ਵਿੱਚ 575 ਕਰੋੜ ਰੁਪਏ ਦੀ ਵੰਡ ਦਾ ਪ੍ਰਸਤਾਵ ਕਰਦਾ ਹਾਂ। ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਮਿਹਨਤੀ ਕਿਸਾਨਾਂ ਨੂੰ ਵਿਭਿੰਨਤਾ ਲਈ ਉਤਸ਼ਾਹਿਤ ਕਰਦੇ ਰਹੀਏ ਅਤੇ ਇਸ ਤਰ੍ਹਾਂ 'ਆਪ' ਸਰਕਾਰ ਭਵਿੱਖ ਵਿਚ ਵੀ ਅਜਿਹੀਆਂ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਰੱਖੇਗੀ।

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਤੇ ਹਰੀਸ਼ ਚੌਧਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ! CM ਮਾਨ ਨੇ ਦਿੱਤੇ ਸੰਕੇਤ

ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਨਰਮੇ ਦੀ ਸੁਚੱਜੀ ਕਾਸ਼ਤ ਲਈ ਸਮੇਂ ਸਿਰ ਤਕਨੀਕੀ ਜਾਣਕਾਰੀ ਦੇਣ ਲਈ ਮੌਜੂਦਾ ਸਾਲ ਵਿਚ ਇਕ ਵਿਸ਼ੇਸ਼ "ਮਿਸ਼ਨ ਉਨਤ ਕਿਸਾਨ" ਸ਼ੁਰੂ ਕੀਤਾ ਗਿਆ ਹੈ। ਸਾਡੀ ਸਰਕਾਰ ਨੇ ਲਗਭਗ 87,000 ਕਿਸਾਨਾਂ ਨੂੰ ਕਪਾਹ ਦੇ ਬੀਜ 'ਤੇ 33% ਸਬਸਿਡੀ ਵੀ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਵੈਲਿਊ ਐਡੀਸ਼ਨ ਬਿਨਾਂ ਫਸਲੀ ਵਿਭਿੰਨਤਾ ਰਾਹੀਂ ਖੇਤੀ ਵਿਚ ਸੁਧਾਰ ਦੇ ਲੋੜੀਂਦੇ ਨਤੀਜੇ ਨਹੀਂ ਮਿਲਣਗੇ। ਇਸ ਲਈ ਮੌਜੂਦਾ ਸਾਲ ਵਿਚ ਕਈ ਪ੍ਰਾਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਪੈਗਰੈਕਸਕੋ (PAGREXCO) ਨੂੰ ਦੇਣ ਵਾਸਤੇ ਰੱਖੇ ਜਾ ਚੁੱਕੇ ਹਨ। ਹੁਸ਼ਿਆਰਪੁਰ ਵਿਖੇ ਆਟੋਮੇਟਿਡ ਬੇਵਰੇਜ ਯੂਨਿਟ ਦੀ ਸਥਾਪਨਾ, ਅਬੋਹਰ ਵਿਖੇ ਮਿਰਚ ਪ੍ਰੋਸੈਸਿੰਗ ਸੈਂਟਰ, ਜਲੰਧਰ ਵਿਖੇ ਵੈਲਯੂ ਐਡਿਡ ਪ੍ਰੋਸੈਸਿੰਗ ਸਹੂਲਤ ਅਤੇ ਫਤਿਹਗੜ੍ਹ ਸਾਹਿਬ ਵਿਖੇ ਰੈਡੀ-ਟੂ-ਈਟ ਫੂਡ ਮੈਨੂਫੈਕਚਰਿੰਗ ਯੂਨਿਟ ਅਤੇ ਹੋਰ ਪ੍ਰੋਜੈਕਟਾਂ ਲਈ 250 ਕਰੋੜ ਰੁਪਏ ਦਾ ਸਿਡਬੀ ਨਾਲ ਐੱਮ.ਓ.ਯੂ ਸਾਇਨ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਉਤਪਾਦ ਦੀ ਗੁਣਵੱਤਾ ਵਿਚ ਸੁਧਾਰ ਕਰਨ ਅਤੇ ਪ੍ਰਮੁੱਖ ਉਤਪਾਦਨ ਖੇਤਰਾਂ ਵਿਚ ਬਾਗਬਾਨੀ ਫਸਲਾਂ ਦੇ ਕਲੱਸਟਰਾਂ ਨੂੰ ਵਿਕਸਤ ਕਰਨ ਲਈ ਇਕ ਨਵੀਂ ਪਹਿਲਕਦਮੀ ਭਾਵ "ਪੰਜਾਬ ਬਾਗਬਾਨੀ ਅਡਵਾਂਸਮੈਂਟ ਐਂਡ ਸਸਟੇਨੇਬਲ ਐਂਟਰਪ੍ਰੀਨਿਓਰਸ਼ਿਪ (PHASE)" ਦਾ ਐਲਾਨ ਕੀਤਾ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ਇਸ ਲਈ ਬਜਟ ਵਿਚ ਢੁਕਵਾਂ ਉਪਬੰਧ ਕੀਤਾ ਗਿਆ ਹੈ। ਮਸ਼ਰੂਮ ਖੇਤੀ ਫੁੱਲਾਂ ਦੇ ਬੀਜਾਂ ਦੇ ਉਤਪਾਦਨ; ਫਲਾਂ ਅਤੇ ਸਬਜੀਆਂ ਦੇ ਬਗੀਚਿਆਂ ਦੇ ਵਿਕਾਸ ਲਈ ਬਣਾਈਆਂ ਗਈਆਂ ਸਕੀਮਾਂ ਵਾਸਤੇ ਢੁਕਵੀਂ ਤਜਵੀਜ ਕੀਤੀ ਗਈ ਹੈ।

ਕਿਸਾਨਾਂ ਨੂੰ ਮੁਫਤ ਬਿਜਲੀ ਰਹੇਗੀ ਜਾਰੀ

ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਹਰ ਤਰ੍ਹਾਂ ਨਾਲ ਆਪਣੇ 'ਅੰਨਦਾਤਾ' ਪ੍ਰਤੀ ਵਚਨਬੱਧ ਹੈ ਅਤੇ ਇਸ ਲਈ ਉਨ੍ਹਾਂ ਦੀ ਨਿਰੰਤਰ ਸਹਾਇਤਾ ਵਜੋਂ ਵਿੱਤੀ ਸਾਲ 2024-25 ਵਿਚ ਖੇੜੀਬਾੜੀ ਦੀ ਸਬਸਿਡੀ ਵਜੋਂ 9,330 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ। ਅਸੀਂ ਸਾਰੇ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹਾਂ ਅਤੇ 150 ਵਿਚੋਂ 114 ਬਲਾਕਾਂ ਨੂੰ ਡਾਰਕ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਉਪਲੱਬਧ ਜਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ, ਖੇਤਾਂ ਵਿਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਕਿ ਸੂਖ਼ਮ ਸਿੰਚਾਈ ਅਤੇ ਧਰਤੀ ਹੇਠ ਪਾਈਪ-ਲਾਈਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮੈਂ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾ ਰੱਖਦਾ ਹਾਂ, ਜਿਸ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਰਲੇਵੇਂ ਦਾ ਐਲਾਨ ਕਰ ਸਕਦੇ ਨੇ ਸੁਖਬੀਰ ਬਾਦਲ ਤੇ ਢੀਂਡਸਾ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਲਈ ਵੀ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਤੋਂ ਬਿਨਾਂ ਵਿਭਿੰਨਤਾ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਰਾਜ ਦੀ ਗ੍ਰਾਮੀਣ ਆਰਥਿਕਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਮੀਨੀ ਪੱਧਰ 'ਤੇ ਵਿਸ਼ੇਸ਼ ਵੈਟਰਨਰੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਸਾਡੀ ਸਰਕਾਰ ਨੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 503 ਵੈਟਰਨਰੀ ਇੰਸਪੈਕਟਰ ਨਿਯੁਕਤ ਕੀਤੇ ਹਨ। ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਇੱਕ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। 3,233 ਏਕੜ ਦਾ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਇਕ ਦਰਿਆ ਮੱਛੀ ਪਾਲਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 3 ਲੱਖ ਮੱਛੀ ਪੂੰਗ ਨੂੰ ਦਰਿਆਵਾਂ ਵਿੱਚ ਪਾਇਆ ਗਿਆ ਹੈ।

ਸਹਿਕਾਰਤਾ ਵੱਲ ਵੀ ਦਿੱਤਾ ਗਿਆ ਵਿਸ਼ੇਸ਼ ਧਿਆਨ

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ "ਮਿਸ਼ਨ ਫੁਲਕਾਰੀ" ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ, ਦਿੱਲੀ ਦੁਆਰਾ ਪਿੰਡ ਪੱਧਰ ਦੇ ਕਾਰੀਗਰਾਂ ਨੂੰ ਨਵੀਨਤਮ ਸ਼ਿਲਪਕਾਰੀ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਵਿਭਿੰਨ ਈ-ਕਾਮਰਸ (e-Commerce) ਪਲੇਟਫਾਰਮਾਂ ਰਾਹੀਂ ਆਪਣੇ ਉਤਪਾਦ ਵੇਚਣ ਵਿੱਚ ਸਮਰੱਥ ਬਣਾਇਆ ਜਾਂਦਾ ਹੈ। ਸਾਡੇ ਮਾਣਯੋਗ ਮੁੱਖ ਮੰਤਰੀ ਨੇ ਵੇਰਕਾ ਲੁਧਿਆਣਾ ਡੇਅਰੀ ਵਿਖੇ ਨਵੀਂ ਸਹੂਲਤ ਦਾ ਉਦਘਾਟਨ ਕੀਤਾ ਹੈ, ਜਿਸ ਵਿੱਚ ਤਾਜ਼ੇ ਦੁੱਧ ਅਤੇ ਫਰਮੈਂਟ ਕੀਤੇ ਉਤਪਾਦਾਂ ਲਈ ਆਟੋਮੈਟਿਕ ਦੁੱਧ ਰਿਸੈਪਸ਼ਨ, ਪ੍ਰੋਸੈਸਿੰਗ ਅਤੇ ਪੈਕੇਜਿੰਗ ਸਮਰੱਥਾਵਾਂ ਮੌਜੂਦ ਹਨ। ਪਲਾਂਟ ਦੀ ਰੋਜ਼ਾਨਾ ਦੁੱਧ ਦੀ ਪ੍ਰੋਸੈਸਿੰਗ 9 ਲੱਖ ਲੀਟਰ ਹੈ ਅਤੇ ਇਹ ਪ੍ਰਤੀ ਦਿਨ 10 ਮੀਟ੍ਰਿਕ ਟਨ ਮੱਖਣ ਦਾ ਉਤਪਾਦਨ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਤੋਂ ਇਲਾਵਾ, ਵੇਰਕਾ ਫਿਰੋਜ਼ਪੁਰ ਡੇਅਰੀ ਵਿਖੇ ਇਕ ਤਰਲ ਦੁੱਧ ਦੀ ਪ੍ਰੋਸੈਸਿੰਗ ਅਤੇ ਪੈਕੇਜਿੰਗ ਯੂਨਿਟ ਅਤੇ ਵੇਰਕਾ ਜਲੰਧਰ ਡੇਅਰੀ ਵਿਖੇ ਫਰਮੈਂਟ ਕੀਤੇ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਲਈ ਇੱਕ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ।

ਚਾਲੂ ਸਾਲ ਦੌਰਾਨ ਗੰਨਾ ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਵਿੱਤੀ ਸਾਲ 2024-25 ਵਿਚ ਇਸ ਦੇ ਲਈ 390 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਸ਼ੂਗਰਫੈਡ ਨੇ ਝੋਨੇ ਦੀ ਪਰਾਲੀ ਰਾਹੀਂ ਚਲਣ ਵਾਲਾ ਆਪਣਾ ਪਹਿਲਾ 14 ਮੈਗਾਵਾਟ ਕੋ-ਜੈੱਨ (CO-GEN) ਪਲਾਂਟ ਸ਼ੁਰੂ ਕਰ ਦਿੱਤਾ ਹੈ ਜੋ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਚਲਾਇਆ ਜਾ ਰਿਹਾ ਹੈ। ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਚ ਇਕ ਨਵਾਂ ਈਥਾਨੋਲ ਪ੍ਰਾਜੈਕਟ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ ਜਿਸ ਲਈ ਵਿੱਤੀ ਸਾਲ 2024-25 ਵਿਚ 24 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਉਪਬੰਧ ਕੀਤਾ ਗਿਆ ਹੈ। ਬਜਟ ਵਿਚ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਅਤੇ ਪ੍ਰਾਈਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (PACS) ਦੇ ਕਾਰਜਾਂ ਨੂੰ ਆਧੁਨਿਕ ਬਣਾਉਣ, ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ, ਉਨ੍ਹਾਂ ਦੇ ਕੰਪਿਊਟਰੀਕਰਨ ਲਈ ਵਿੱਤੀ ਸਾਲ 2024-25 ਵਿਚ 50 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ ਗਈ ਹੈ।

  • Punjab
  • Punjab Budget
  • Punjab Bedget 2024
  • Harpal Cheema
  • Bhagwant Mann
  • CM Mann
  • Punjab Government
  • Agriculture
  • ਪੰਜਾਬ ਸਰਕਾਰ
  • ਬਜਟ
  • ਵਿੱਤ ਮੰਤਰੀ
  • ਹਰਪਾਲ ਸਿੰਘ ਚੀਮਾ
  • ਖੇਤੀਬਾੜੀ

ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ, ਵਿੱਤ ਮੰਤਰੀ ਨੇ ਸੂਬੇ ਦੇ ਸਕੂਲਾਂ ਲਈ ਕੀਤੇ ਵੱਡੇ ਐਲਾਨ

NEXT STORY

Stories You May Like

  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +