ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਗਿਆ ਹੈ। ਦੋਹਾਂ ਵੱਲੋਂ ਹਾਈਕੋਰਟ ਨੂੰ ਇਸ ਮਾਮਲੇ ਦੀ ਸਮੇਂ ਤੋਂ ਪਹਿਲਾਂ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਇਸ ਮਾਮਲੇ ਦੀ ਸੁਣਵਾਈ ਲਈ ਮੁਅੱਤਲੀ ਦੀ ਅਰਜ਼ੀ ਪਹਿਲਾਂ ਹੀ ਖਾਰਜ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਦੀ ਪੈਰਵੀ ਸਪੈਸ਼ਲ ਪ੍ਰਾਸੀਕਿਊਟਰ ਸੀਨੀਅਰ ਐਡਵੋਕੇਟ ਆਰ. ਐੱਸ. ਬੈਂਸ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਹੁਣ ਇਸ ਮਾਮਲੇ ਦੀ ਸੁਣਵਾਈ ਹੇਠਲੀ ਅਦਾਲਤ 'ਚ ਜਾਰੀ ਰਹੇਗੀ। ਹਾਈਕੋਰਟ 'ਚ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਤੈਅ ਹੋ ਚੁੱਕੀ ਹੈ, ਜੋ ਕਿ 2 ਦਸੰਬਰ ਨੂੰ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ‘ਤੇ ਤੀਸਰੀ ਵਾਰ ਵੀ ਹਾਜ਼ਰ ਨਹੀਂ ਹੋਏ ਕੈਪਟਨ, ਦਿੱਤਾ ਇਕ ਹੋਰ ਮੌਕਾ
NEXT STORY