ਚੰਡੀਗੜ੍ਹ (ਹਾਂਡਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮੰਗਲਵਾਰ ਨੂੰ 11 ਨਵੇਂ ਵਾਧੂ ਜੱਜ ਮਿਲ ਗਏ ਹਨ। ਮੁੱਖ ਜੱਜ ਨੇ 11 ਵਕੀਲਾਂ ਨੂੰ ਹਾਈਕੋਰਟ ਦੇ ਵਧੀਕ ਜੱਜ ਦੇ ਰੂਪ ਵਿਚ ਸਹੁੰ ਚੁਕਾਈ। ਇਸ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜੱਜਾਂ ਦੀ ਗਿਣਤੀ 46 ਤੋਂ ਵੱਧ ਕੇ 57 ਹੋ ਗਈ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਲੰਬੇ ਸਮੇਂ ਤੋਂ ਬਾਅਦ ਹਾਈਕੋਰਟ ਵਿਚ ਜੱਜਾਂ ਦੀ ਗਿਣਤੀ ਦਾ ਅੰਕੜਾ 55 ਤੋਂ ਪਾਰ ਪਹੁੰਚ ਗਿਆ ਹੈ। ਚੀਫ਼ ਜਸਟਿਸ ਨੇ ਮੰਗਲਵਾਰ ਨੂੰ ਸਵੇਰੇ 10 ਵਜੇ ਨਿਧੀ ਗੁਪਤਾ, ਸੰਜੇ ਵਸ਼ਿਸ਼ਠ, ਤ੍ਰਿਭੁਵਨ ਦਹੀਆ, ਨਾਮਿਤ ਕੁਮਾਰ, ਹਰਕੇਸ਼ ਮਨੁਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੁੰਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਤੇ ਆਲੋਕ ਜੈਨ ਨੂੰ ਵਧੀਕ ਜੱਜ ਦੇ ਰੂਪ ਵਿਚ ਸਹੁੰ ਚੁਕਾਈ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ
11 ਨਵੇਂ ਜੱਜ ਮਿਲਣ ਦੇ ਬਾਵਜੂਦ ਅਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜਾਂ ਦੀਆਂ 28 ਅਸਾਮੀਆਂ ਖ਼ਾਲੀ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਾਈ ਅਲਰਟ ਦੇ ਬਾਵਜੂਦ ਪੁਲਸ ਦੀ ਗੱਡੀ ’ਚ ਕਿਵੇਂ ਰੱਖਿਆ ਬੰਬ? ਸੁਰੱਖਿਆ ਏਜੰਸੀਆਂ ਜਾਂਚ ’ਚ ਜੁਟੀਆਂ
NEXT STORY