ਚੰਡੀਗੜ੍ਹ (ਹਾਂਡਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਜਲਦੀ ਹੀ ਹੋਰ ਜੱਜ ਮਿਲਣਗੇ। ਸੁਪਰੀਮ ਕੋਰਟ ਕਲੇਜ਼ੀਅਮ ਦੀ ਸੋਮਵਾਰ ਨੂੰ ਹੋਈ ਬੈਠਕ 'ਚ 9 ਜੂਡੀਸ਼ੀਅਲ ਅਫ਼ਸਰਾਂ ਨੂੰ ਜੱਜ ਬਣਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : AAP ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਪੁੱਜੀ ਹਾਈਕੋਰਟ, ਅਦਾਲਤ ਨੂੰ ਕੀਤੀ ਇਹ ਮੰਗ
ਸੂਚੀ 'ਚ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰੀਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੇਵਣ, ਸੁਖਵਿੰਦਰ ਕੌਰ, ਸੰਜੀਵ ਬੇਰੀ ਤੇ ਵਿਕਰਮ ਅਗਰਵਾਲ ਦਾ ਨਾਮ ਸ਼ਾਮਲ ਹੈ। ਇਹ ਸੂਚੀ ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜੀ ਜਾਵੇਗੀ, ਜਿੱਥੋਂ ਫਾਈਨਲ ਹੋਣ ਤੋਂ ਬਾਅਦ ਜੱਜਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਆਉਣ ਵਾਲੇ ਸੈਲਾਨੀਆਂ ਦੀ ਪਹਿਲੀ ਪਸੰਦ 'ਅੰਮ੍ਰਿਤਸਰ', ਬਾਕੀ ਜ਼ਿਲ੍ਹਿਆਂ ਲਈ ਸਰਕਾਰ ਬਣਾ ਰਹੀ ਯੋਜਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 16 ਨੂੰ ਹੋਵੇਗੀ ਸੀ-4 ਪਲਾਂਟੇਸ਼ਨ ਤੇ ਧਮਾਕਾ ਵੀ
NEXT STORY