ਚੋਗਾਵਾਂ(ਹਰਜੀਤ)-ਸਥਾਨਕ ਕਸਬਾ ਚੋਗਾਵਾਂ ਦੇ ਨੇੜਲੇ ਪਿੰਡ ਭੁੱਲਰ ਦਾ ਨੌਜਵਾਨ ਗੁਰਦੇਵ ਸਿੰਘ ਜੋ ਕਿ 2010 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਜੰਮੂ-ਕਸ਼ਮੀਰ ਵਿਖੇ ਡਿਊਟੀ ਕਰ ਰਿਹਾ ਸੀ, ਦੀ ਡਿਊਟੀ ਦੌਰਾਨ ਅਚਾਨਕ ਸਿਹਤ ਖਰਾਬ ਹੋ ਜਾਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਸ਼ਹੀਦ ਗੁਰਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਭੁੱਲਰ ਵਿਖੇ ਪਹੁੰਚ ਗਈ ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਗੁਰਦੇਵ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਪੀੜਤ ਪਰਿਵਾਰ ਨਾਲ ਦੁੱਖ ਸਾਝਾ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਸ਼ਹੀਦ ਪਰਿਵਾਰ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ, ਡਾ. ਗੁਰਭੇਜ ਸਿੰਘ ਲੋਪੋਕੇ, ਬਲਾਕ ਪ੍ਰਧਾਨ ਦਵਿੰਦਰ ਸਿੰਘ ਭੁੱਲਰ, ਸਰਪੰਚ ਬਲਦੇਵ ਸਿੰਘ, ਕੁਲਦੀਪ ਸਿੰਘ ਆਦਿ ਵਿਆਕਤੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
NEXT STORY