ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੀਵਾਲ ਦੇ ਜੰਮਪਲ ਸਿੱਖ ਰੈਜੀਮੈਂਟ ਮਦਰ ਯੂਨਿਟ 27 ਨਾਲ ਸਬੰਧਤ ਨਾਇਕ ਜਗਸੀਰ ਸਿੰਘ (ਉਮਰ 35 ਸਾਲ) ਪੁੱਤਰ ਸੁਖਦੇਵ ਸਿੰਘ ਨੇ ਸ਼੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। 
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ! ਨਗਰ ਕੀਰਤਨ ਲਈ ਸਫ਼ਾਈ ਕਰਦੇ ਨੂੰ ਮਾਰੀਆਂ ਗੋਲ਼ੀਆਂ
ਇਸ ਸਬੰਧੀ ਸਾਂਝੀ ਕਰਦਿਆਂ ਜਾਣਕਾਰੀ ਪਿੰਡ ਦੇ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਸ਼ਹੀਦ ਦੇ ਜੀਜਾ ਕੁਲਦੀਪ ਸਿੰਘ, ਮਾਮੇ ਦੇ ਪੁੱਤਰ ਪਰਮਿੰਦਰ ਸਿੰਘ ਅਤੇ ਮਾਸੀ ਦੇ ਪੁੱਤਰ ਸੁਖਦੀਪ ਸਿੰਘ ਨੇ ਦੱਸਿਆ ਕਿ ਨਾਇਕ ਜਗਸੀਰ ਸਿੰਘ ਨੇ 12ਵੀਂ ਜਮਾਤ ਤੱਕ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੁੱਲੀਵਾਲ ਤੋਂ ਪੂਰੀ ਕੀਤੀ ਸੀ। ਇਸ ਤੋਂ ਬਾਅਦ ਉਹ 24 ਮਾਰਚ 2011 ਨੂੰ ਪਟਿਆਲਾ ਵਿਖੇ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ। ਰਾਂਚੀ (ਰਾਮਗੜ੍ਹ) ਵਿਖੇ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ, 2012 ਵਿਚ ਉਸ ਦੀ ਪਹਿਲੀ ਡਿਊਟੀ ਜ਼ਿਲ੍ਹਾ ਕਪੂਰਥਲਾ ਵਿਖੇ ਲੱਗੀ ਸੀ। ਇਸ ਤੋਂ ਬਾਅਦ ਉਹ ਜੰਮੂ-ਕਸ਼ਮੀਰ, ਅੰਮ੍ਰਿਤਸਰ ਅਤੇ ਉਤਰਾਖੰਡ ਸਮੇਤ ਕਈ ਸਥਾਨਾਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕਿਆ ਸੀ। ਹਾਲ ਹੀ ਵਿਚ ਉਹ ਸ਼੍ਰੀਨਗਰ ਦੇ ਬੜਗਾਮ ਵਿਚ ਤਾਇਨਾਤ ਸੀ, ਜਿੱਥੇ 3 ਨਵੰਬਰ ਦੀ ਸ਼ਾਮ ਲਗਭਗ 5 ਵਜੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਫ਼ਿਲਹਾਲ ਉਸ ਦੀ ਸ਼ਹਾਦਤ ਬਾਰੇ ਪੂਰੇ ਵੇਰਵੇ ਹਾਸਲ ਨਹੀਂ ਹੋ ਸਕੇ। 
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ ਗਏ ਮੁਲਾਜ਼ਮ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ
ਉਸ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਠੁੱਲੀਵਾਲ ਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਮਾਜ ਸੇਵੀ ਹਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹੀਦ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦਾ ਵਿਆਹ 2015 ਵਿਚ ਪਿੰਡ ਲੌਗਵਾਲ ਦੀ ਰਹਿਣ ਵਾਲੀ ਸਰਬਜੀਤ ਕੌਰ ਨਾਲ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਸਰਬਜੀਤ ਕੌਰ ਅਤੇ 10 ਸਾਲ ਦੇ ਪੁੱਤਰ ਜਬਰਫਤਹਿ ਸਿੰਘ ਨੂੰ ਛੱਡ ਗਿਆ ਹੈ। ਸ਼ਹੀਦ ਨੇ ਮਾਰਚ 2026 ਵਿੱਚ ਫੌਜ ਵਿੱਚੋਂ ਸੇਵਾਮੁਕਤ ਹੋਣਾ ਸੀ, ਪਰ ਇਸ ਤੋਂ ਪਹਿਲਾਂ ਹੀ ਉਹ ਦੇਸ਼ ਲਈ ਕੁਰਬਾਨ ਹੋ ਗਿਆ। ਸ਼ਹੀਦ ਦੀ ਦੇਹ 5 ਨਵੰਬਰ ਨੂੰ ਸਵੇਰੇ ਲਗਭਗ 9 ਵਜੇ ਪਿੰਡ ਠੁੱਲੀਵਾਲ ਪੁੱਜੇਗੀ। ਇਸ ਤੋਂ ਬਾਅਦ 10:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਫੌਜ ਦੀ ਟੁੱਕੜੀ ਵੱਲੋਂ ਸਲਾਮੀ ਦੇਣ ਉਪਰੰਤ ਸੈਨਿਕ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਦੀ ਪਤਨੀ ਸਰਬਜੀਤ ਕੌਰ ਨੂੰ ਸਰਕਾਰੀ ਨੌਕਰੀ ਤੇ ਬਣਦੇ ਸਾਰੇ ਸਰਕਾਰੀ ਲਾਭ ਦਿੱਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ, ਆਪ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਠੁੱਲੀਵਾਲ, ਐਸ.ਐਚ.ਓ. ਗੁਰਪਾਲ ਸਿੰਘ, ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਕਈ ਆਗੂਆਂ ਤੇ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਮਦਰਦੀ ਜਤਾਈ।
ਪ੍ਰੇਮ ਸਬੰਧਾਂ ਕਾਰਨ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਖੂਹ 'ਚੋਂ ਮਿਲੀ ਲਾਸ਼
NEXT STORY