ਫ਼ਤਿਹਗੜ੍ਹ ਸਾਹਿਬ (ਜਗਦੇਵ): ਭਾਰਤੀ ਫ਼ੌਜ ਵਿਚ ਤਾਇਨਾਤ ਪੰਜਾਬ ਦੇ ਜਵਾਨ ਮਨਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਮਨਪ੍ਰੀਤ ਸਿੰਘ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਦਾ ਰਹਿਣ ਵਾਲਾ ਸੀ। ਉਹ ਇਸ ਵੇਲੇ ਝਾਰਖੰਡ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅੱਜ ਮਨਪ੍ਰੀਤ ਸਿੰਘ ਦਾ ਉਸ ਦੇ ਪਿੰਡ ਬੀਬੀਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਵਿਸ਼ਾਲ ਸ਼ਰਮਾ ਵੱਲੋਂ ਮ੍ਰਿਤਕ ਦੇਹ ਨੂੰ ਸਲਾਮੀ ਦਿੱਤੀ ਗਈ। ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨਾਇਬ ਸੂਬੇਦਾਰ ਸੁੱਖਾ ਸਿੰਘ ਅਤੇ ਹੌਲਦਾਰ ਗੁਰਬਿੰਦਰ ਸਿੰਘ ਸੈਨਾ ਦੀ ਟੁਕੜੀ ਨਾਲ ਉਨ੍ਹਾਂ ਦੇ ਘਰ ਪਿੰਡ ਬੀਬੀਪੁਰ ਵਿਖੇ ਲੈ ਕੇ ਆਏ ਜਿੱਥੇ ਕਿ ਇਲਾਕਾ ਨਿਵਾਸੀਆਂ ਨੇ ਭਾਰੀ ਗਿਣਤੀ ਵਿਚ ਸ਼ਹੀਦ ਮਨਪ੍ਰੀਤ ਸਿੰਘ ਦੇ ਅੰਤਿਮ ਦਰਸ਼ਨ ਕੀਤੇ ਅਤੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਫ਼ੌਜੀ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਫੌਜੀ ਵੀਰਾਂ ਦੀ ਬਦੌਲਤ ਹੀ ਅਸੀਂ ਆਪਣੇ ਘਰਾਂ ਵਿਚ ਚੈਨ ਨਾਲ ਸੋ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ ਪ੍ਰਦੀਪ ਸਿੰਗਲਾ
NEXT STORY