ਖੰਨਾ (ਬਿਪਨ): ਖੰਨਾ ਦੇ ਛੋਟਾ ਖੰਨਾ ਇਲਾਕੇ ਵਿਚ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਾਰਤੀ ਫ਼ੌਜ ਦੇ ਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ। ਉਹ ਪਠਾਨਕੋਟ ਵਿਚ ਡਿਊਟੀ 'ਤੇ ਤਾਇਨਾਤ ਸੀ ਤੇ ਇਕ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਘਰ ਆਇਆ ਸੀ।
ਘਟਨਾ ਦਾ ਪਤਾ ਕਾਫ਼ੀ ਸਮਾਂ ਬਾਅਦ ਲੱਗਿਆ, ਜਿਸ ਮਗਰੋਂ ਇਲਾਕੇ ਦੇ ਕੌਂਸਲਰ ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਰਖਵਾਇਆ ਹੈ। ਮ੍ਰਿਤਕ ਜਸਬੀਰ ਸਿੰਘ ਦੇ ਸਹੁਰੇ ਅੰਗਰੇਜ਼ ਸਿੰਘ ਨੇ ਕਿਹਾ ਕਿ ਜਸਬੀਰ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਕੁਝ ਪਤਾ ਨਹੀਂ ਹੈ। ਜਸਬੀਰ ਸਿੰਘ ਇਕ ਦਿਨ ਪਹਿਲਾਂ ਛੁੱਟੀ 'ਤੇ ਆਇਆ ਸੀ ਤੇ ਉਨ੍ਹਾਂ ਦੀ ਆਪਸ ਵਿਚ ਕੋਈ ਗੱਲਬਾਤ ਨਹੀਂ ਸੀ ਹੋਈ। ਜਸਬੀਰ ਸਿੰਘ ਆਪਣੇ ਮਗਰ ਪਤਨੀ ਤੇ ਦੋ ਬੱਚਿਆਂ ਨੂੰ ਰੋਂਦਿਆਂ ਛੱਡ ਗਿਆ ਹੈ।
ਇਸ ਸਬੰਧੀ ਖੰਨਾ ਸਿਟੀ ਵਨ ਪੁਲਸ ਥਾਣੇ ਦੇ ਐੱਸ. ਐੱਚ. ਓ. ਤਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਵਾਰਡ ਨੰਬਰ 18 ਦੇ ਕੌਂਸਲਰ ਨੀਨੂ ਵੱਲੋਂ ਸੂਚਨਾ ਮਿਲੀ ਸੀ ਕਿ ਜਸਬੀਰ ਸਿੰਘ ਨੇ ਫਾਹਾ ਲੈ ਲਿਆ ਹੈ। ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਹੈ। ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਦਾ ਆਪਸ ਵਿਚ ਕਲੇਸ਼ ਰਹਿੰਦਾ ਸੀ। ਫ਼ਿਲਹਾਲ ਪੁਲਸ ਟੀਮਾਂ ਜਾਂਚ ਕਰ ਰਹੀਆਂ ਹਨ, ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
NEXT STORY