ਚੰਡੀਗੜ-ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ 'ਚ 931 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ 'ਚ ਦਾਖਲ ਨਾਮਜ਼ਦਗੀਆਂਦੀ ਕੁੱਲ ਗਿਣਤੀ 2279 ਹੋ ਗਈ ਹੈ।
ਇਹ ਵੀ ਪੜ੍ਹੋ : ਜਾਪਾਨ 'ਚ ਅਮਰੀਕਾ ਦੇ ਰਾਜਦੂਤ ਨੇ ਖੇਤਰੀ ਤਣਾਅ ਨਾਲ ਨਜਿੱਠਣ 'ਚ ਸਹਿਯੋਗ ਦੀ ਜਤਾਈ ਵਚਨਬੱਧਤਾ
ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ’ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।
ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਪੰਜਾਬ ਦੌਰੇ 'ਤੇ ਆਉਣਗੇ PM ਮੋਦੀ, ਕੈਪਟਨ ਨੇ ਦਿੱਤੇ ਸੰਕੇਤ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ਼੍ਰੋਮਣੀ ਅਕਾਲੀ ਨੂੰ ਵੱਡਾ ਹੁਲਾਰਾ, ਕੈਪਟਨ ਦੇ OSD ਸੰਨੀ ਬਰਾੜ ਪਾਰਟੀ 'ਚ ਹੋਏ ਸ਼ਾਮਲ
NEXT STORY