ਚੰਡੀਗੜ੍ਹ (ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ, 2022 ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.95 ਕਰੋੜ ਰੁਪਏ ਦੀ 48.30 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਨੇ 319.94 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.26 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1360 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ’ਚੋਂ 3744 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2439 ਵਿਅਕਤੀਆਂ ਨੂੰ ਸੀ. ਆਰ. ਪੀ. ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3132 ਕੇਸਾਂ ’ਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ 25914 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਸੂਬੇ ’ਚ ਹੁਣ ਤੱਕ ਕੁਲ 3,90,170 ਲਾਇਸੈਂਸੀ ਹਥਿਆਰਾਂ ’ਚੋਂ 3,79,520 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ ’ਚ 125 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
ਜਲੰਧਰ ਆਉਣ-ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੇਨ ਹਾਈਵੇਅ ਸਣੇ 3 ਦਿਨ ਬੰਦ ਮਿਲਣਗੇ ਕਈ ਰਸਤੇ
NEXT STORY