Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:10:33 PM

  • now every restaurant will have grading  irating certificate at the entry point

    ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਚੋਣਾਂ ’ਚ 50 ਲੱਖ ਨੌਜਵਾਨ ਵੋਟਰ ਬਣਨਗੇ ਗੇਮ ਚੇਂਜਰ, 5 ਸਿਆਸੀ ਪਾਰਟੀਆਂ ਨੂੰ ਝੱਲਣੀ ਪੈ ਸਕਦੀ ਹੈ ‘ਨਮੋਸ਼ੀ’

PUNJAB News Punjabi(ਪੰਜਾਬ)

ਪੰਜਾਬ ਚੋਣਾਂ ’ਚ 50 ਲੱਖ ਨੌਜਵਾਨ ਵੋਟਰ ਬਣਨਗੇ ਗੇਮ ਚੇਂਜਰ, 5 ਸਿਆਸੀ ਪਾਰਟੀਆਂ ਨੂੰ ਝੱਲਣੀ ਪੈ ਸਕਦੀ ਹੈ ‘ਨਮੋਸ਼ੀ’

  • Edited By Gurminder Singh,
  • Updated: 06 Mar, 2022 12:04 PM
Jalandhar
punjab assembly elections young voters political parties
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) : ਪੰਜਾਬ ਵਿਚ 20 ਫਰਵਰੀ ਨੂੰ 117 ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਦੀ ਪ੍ਰਕਿਰਿਆ ਮੁਕੰਮਲ ਹੋਈ ਸੀ। ਹੁਣ ਚੋਣ ਨਤੀਜਿਆਂ ਦੀ ਉਡੀਕ ਹੈ। ਸਿਆਸੀ ਪਾਰਟੀਆਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। 2017 ਦੇ ਮੁਕਾਬਲੇ ਘੱਟ ਪੋਲਿੰਗ ਹੋਣ ਕਾਰਨ ਕਈ ਤਰ੍ਹਾਂ ਦੇ ਅਨੁਮਾਨ ਲਾਏ ਜਾ ਰਹੇ ਹਨ। ਸੰਭਾਵਿਤ ਚੋਣ ਨਤੀਜਿਆਂ ਸੰਬੰਧੀ ਅਸੀਂ ਪੇਂਡੂ ਬਾਜ਼ਾਰ ਮਾਹਰ ਰਾਕੇਸ਼ ਝਾਂਜੀ ਕੋਲੋਂ ਉਨ੍ਹਾਂ ਦੇ ਵਿਚਾਰ ਜਾਣੇ ਜਿਸ ਵਿਚ ਆਉਣ ਵਾਲੀ ਸਰਕਾਰ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸੰਭਾਵਨਾਵਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਪੰਜ ਸਾਲ ਬਾਅਦ ਜ਼ਮਾਨਤ ’ਤੇ ਆਏ ਵਿਅਕਤੀ ਦਾ ਸ਼ਰੇ ਬਾਜ਼ਾਰ ਗੋਲ਼ੀਆਂ ਮਾਰ ਕੇ ਕਤਲ

ਆਮ ਆਦਮੀ ਪਾਰਟੀ ਦਾ ਸ਼ੋਰ ਵੀ ਹੈ ’ਤੇ ਜ਼ੋਰ ਵੀ
ਪੰਜਾਬ ਦੀ ਚੋਣ ਸਿਆਸਤ ਵਿਚ ਗੁਣਾਤਮਕ ਤਬਦੀਲੀ ਆਈ ਹੈ। ਇਹ ਦੋ ਪਾਰਟੀ ਮੁਕਾਬਲੇਬਾਜ਼ੀ ਤੋਂ ਇਕ ਬਹੁ-ਪਾਰਟੀ ਮੁਕਾਬਲੇਬਾਜ਼ੀ ਵਿਚ ਬਦਲ ਗਈ ਹੈ। ਇਸ ਕਾਰਨ ਚੋਣ ਸਰਗਰਮੀਆਂ ਦੀ ਭੀੜ ਵੱਧ ਗਈ ਹੈ। ਮੁਕਾਬਲੇਬਾਜ਼ੀ ਬਹੁ-ਧਿਰੀ ਹੋਣ ਕਾਰਨ ਵਧੇਰੇ ਸੀਟਾਂ ’ਤੇ ਜਿੱਤ ਦਾ ਫਰਕ ਵਧਣ ਦੀ ਸੰਭਾਵਨਾ ਵਧੇਰੇ ਨਹੀਂ ਹੈ। ਹਰ ਵਿਧਾਨ ਸਭਾ ਸੀਟ ਇਕ ਵੱਖਰੀ ਕਹਾਣੀ ਦੱਸ ਰਹੀ ਹੈ। ਇਕ ਸ਼ਬਦ ਜੋ ਹਰ ਕਹਾਣੀ ਵਿਚੋਂ ਨਿਕਲ ਕੇ ਸਾਹਮਣੇ ਆ ਰਿਹਾ ਹੈ, ਉਹ ਹੈ ਤਬਦੀਲੀ ਦਾ। ਖੇਤੀਬਾੜੀ ਮੁੱਦੇ, ਬੇਅਦਬੀ ਦਾ ਮਾਮਲਾ, ਨਸ਼ੇ ਅਤੇ ਬੇਰੋਜ਼ਗਾਰੀ ਨਾਲ ਜੁੜੀਆਂ ਸਮੱਸਿਆਵਾਂ ਇਸ ਇਕ ਸ਼ਬਦ ‘ਤਬਦੀਲੀ’ ਸਾਹਮਣੇ ਧੁੰਦਲੀਆਂ ਹੋ ਗਈਆਂ ਹਨ। ਆਮ ਆਦਮੀ ਪਾਰਟੀ ਦੇ ਤਬਦੀਲੀ ਦੇ ਸੰਦੇਸ਼ ਨੂੰ ਵੋਟਰਾਂ ਦੀ ਕਲਪਨਾ ਨੇ ਫੜ ਲਿਆ ਹੈ। ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਦਲ ਤੋਂ ਅੱਕ ਚੁੱਕੇ ਵੋਟਰ 60 ਸਾਲ ਬਾਅਦ ਇਕ ਨਵੇਂ ਬਦਲ ਨੂੰ ਮੌਕਾ ਦਿੰਦੇ ਨਜ਼ਰ ਆ ਰਹੇ ਹਨ। ਜਾਤੀ, ਧਰਮ ਦੀ ਸਿਆਸਤ ਪੱਛੜਦੀ ਨਜ਼ਰ ਆ ਰਹੀ ਹੈ। ਮਾਲਵਾ ਖੇਤਰ ਜੋ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦਾ ਗੜ ਰਿਹਾ ਹੈ, ਉਥੇ ਚੋਣਾਂ ਦੇ ਆਖਰੀ ਦਿਨਾਂ ਵਿਚ ਤਬਦੀਲੀ ਦੇ ਸੰਦੇਸ਼ ਦੀ ਇਕ ਲਹਿਰ ਬਣਦੀ ਨਜ਼ਰ ਆਈ ਹੈ ।

ਇਹ ਵੀ ਪੜ੍ਹੋ : ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ ’ਚ ਅਦਾਲਤ ਦਾ ਵੱਡਾ ਫ਼ੈਸਲਾ, 5 ਦੋਸ਼ੀਆਂ ਨੂੰ ਉਮਰ ਕੈਦ ਦਾ ਐਲਾਨ

ਮਾਲਵਾ ਵਿਚ 2017 ਵਿਚ ਆਮ ਆਦਮੀ ਪਾਰਟੀ ਨੂੰ 27 ਫੀਸਦੀ ਵੋਟਾਂ ਮਿਲੀਆਂ ਸਨ। ਉਹ 69 ਵਿਚੋਂ 18 ਸੀਟਾਂ ’ਤੇ ਜੇਤੂ ਰਹੀ ਸੀ। 2022 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਵੋਟ ਫੀਸਦੀ ਲਗਭਗ 15 ਫੀਸਦੀ ਤੱਕ ਵਧਣ ਦੇ ਸੰਕੇਤ ਮਿਲ ਰਹੇ ਹਨ। ਇਸ ਕਾਰਨ ਉਸ ਨੂੰ ਮਾਲਵਾ ਖੇਤਰ ਵਿਚ 40-45 ਵਿਧਾਨ ਸਭਾ ਖੇਤਰਾਂ ਵਿਚ ਜਿੱਤ ਮਿਲਣ ਦੀ ਸੰਭਾਵਨਾ ਹੈ। ਤਬਦੀਲੀ ਦੇ ਸ਼ਬਦ ਦਾ ਕੁਝ ਅਸਰ ਮਾਝਾ ਅਤੇ ਦੋਆਬਾ ਖੇਤਰ ਵਿਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਇਥੇ ਉਸ ਨੂੰ 2017 ਦੇ ਮੁਕਾਬਲੇ ਵਧੇਰੇ ਸਫਲਤਾ ਮਿਲਣ ਦੇ ਆਸਾਰ ਹਨ। ਮਾਝਾ ਅਤੇ ਦੋਆਬਾ ਖੇਤਰਾਂ ਵਿਚ ਆਮ ਆਦਮੀ ਪਾਰਟੀ ਦੀ ਵੋਟ ਫੀਸਦੀ 10-12 ਤੱਕ ਵੱਧ ਸਕਦੀ ਹੈ। ਉਸ ਨੂੰ ਇਨ੍ਹਾਂ ਦੋਹਾਂ ਖੇਤਰਾਂ ਵਿਚ 48 ਵਿਚੋਂ 13 ਤੋਂ 18 ਖੇਤਰਾਂ ਵਿਚ ਜਿੱਤ ਮਿਲ ਸਕਦੀ ਹੈ। 2017 ਦੀਆਂ ਚੋਣਾਂ ਵਿਚ ਇਨ੍ਹਾਂ ਦੋਹਾਂ ਖੇਤਰਾਂ ਵਿਚ ਉਸ ਨੂੰ ਸਿਰਫ 2 ਸੀਟਾਂ ਮਿਲੀਆਂ ਸਨ। ਪੰਜਾਬ ਦੇ 50 ਲੱਖ ਨੌਜਵਾਨ ਵੋਟਰ ਅਤੇ ਗਰੀਬ ਵਰਗ ਨਾਲ ਸੰਬੰਧਤ ਵੋਟਰ ਆਮ ਆਦਮੀ ਪਾਰਟੀ ਦੇ ਪਿੱਛੇ ਮਜ਼ਬੂਤੀ ਨਾਲ ਖੜੇ ਨਜ਼ਰ ਆ ਰਹੇ ਹਨ। ਇਹ ਦੋਵੇਂ ਵਰਗ ਉਸ ਲਈ ਗੇਮ ਚੇਂਜਰ ਬਣੇ ਹਨ।

ਇਹ ਵੀ ਪੜ੍ਹੋ : ਚੱਲਦੇ ਵਿਆਹ ’ਚ ਹੋਈ ਖੂਨੀ ਲੜਾਈ, ਵੀਡੀਓ ’ਚ ਦੇਖੋ ਕਿਵੇਂ ਹੋਈ ਗੁੰਡਾਗਰਦੀ

ਕਾਂਗਰਸ ਨੂੰ ਬਹੁਤ ਵੱਡਾ ਝਟਕਾ
ਕਾਂਗਰਸ ਨੂੰ 2017 ਵਿਚ 38.5 ਫੀਸਦੀ ਵੋਟਾਂ ਨਾਲ 77 ਵਿਧਾਨ ਸਭਾ ਖੇਤਰਾਂ ਵਿਚ ਸਫਲਤਾ ਮਿਲੀ ਸੀ। ਆਪਸੀ ਕਲੇਸ਼ ਅਤੇ ਅਨੁਸ਼ਾਸਨਹੀਣਤਾ ਨੇ ਪਾਰਟੀ ਦੀ ਜਿੱਤ ਦੀ ਸੰਭਾਵਨਾ ਨੂੰ ਬਹੁਤ ਵੱਡੀ ਸੱਟ ਮਾਰੀ ਹੈ। ਕਾਂਗਰਸ ਦੇ ਸੂਬਾਈ ਪ੍ਰਧਾਨ ਦੂਜਿਆਂ ਦੇ ਨਾਲ-ਨਾਲ ਆਪਣਿਆਂ ’ਤੇ ਵੀ ਵਰ੍ਹਦੇ ਰਹੇ ਹਨ। ਕਾਂਗਰਸ ਦੇ ਵਧੇਰੇ ਸੰਸਦ ਮੈਂਬਰ ਘਰਾਂ ਵਿਚ ਹੀ ਬੈਠੇ ਰਹੇ। ਨਵਜੋਤ ਸਿੰਘ ਸਿੱਧੂ ਦੀ ਭਾਸ਼ਾ ਵੀ ਚਰਚਾ ਦਾ ਵਿਸ਼ਾ ਬਣੀ। ਸੁਨੀਲ ਜਾਖੜ ਵਰਗੇ ਸੂਝਵਾਨ ਨੇਤਾ ਨੇ ਚੋਣਾਂ ਦੇ ਅੱਧ ਵਿਚ ਇਕ ਹਿੰਦੂ ਨੂੰ ਮੁੱਖ ਮੰਤਰੀ ਨਾ ਬਣਾਏ ਜਾਣ ਦੀ ਗੱਲ ਕਹਿ ਕੇ ਕਾਂਗਰਸ ਦਾ ਕੋਈ ਭਲਾ ਨਹੀਂ ਕੀਤਾ। ਮਨੀਸ਼ ਤਿਵਾੜੀ ਵਰਗੇ ਬੁੱਧੀਜੀਵੀ ਨੇਤਾ ਨੇ ਮੁੱਖ ਮੰਤਰੀ ਵਲੋਂ ਪ੍ਰਵਾਸੀਆਂ ਸੰਬੰਧੀ ਚੋਣ ਮੁਹਿੰਮ ਦੇ ਅੱਧ ਵਿਚ ਬਿਆਨ ਦੇ ਕੇ ਸਿਆਣਪ ਦਾ ਕੋਈ ਸਬੂਤ ਨਹੀਂ ਦਿੱਤਾ। ਕੁੱਲ ਮਿਲਾ ਕੇ ਕਾਂਗਰਸ ਦੀ ਚੋਣ ਮੁਹਿੰਮ ਮੁੱਖ ਮੰਤਰੀ ਚੰਨੀ ਨੇ ‘ਵਨ ਮੈਨ ਆਰਮੀ’ ਵਾਂਗ ਚਲਾਈ। ਕਾਂਗਰਸ ਦੀ ਪੂਰੀ ਖੇਡ ਦਲਿਤ ਵੋਟਾਂ ’ਤੇ ਟਿਕੀ ਨਜ਼ਰ ਆਈ। 34 ਰਿਜ਼ਰਵ ਸੀਟਾਂ ਤੋਂ ਇਲਾਵਾ 64 ਜਨਰਲ ਸੀਟਾਂ ’ਤੇ ਵੀ ਦਲਿਤ ਵੋਟਾਂ ਦਾ ਆਧਾਰ 20 ਤੋਂ 43 ਫੀਸਦੀ ਦਰਮਿਆਨ ਹੈ। ਦਲਿਤ ਮੁੱਖ ਮੰਤਰੀ ਦੇ ਚਿਹਰੇ ਨੂੰ ਅੱਗੇ ਕਰਕੇ ਕਾਂਗਰਸ ਦਲਿਤ ਵੋਟਾਂ ਵਿਚੋਂ 60 ਤੋਂ 65 ਫੀਸਦੀ ਹਾਸਲ ਕਰਨ ਦੀ ਉਮੀਦ ਕਰ ਰਹੀ ਸੀ। ਦੋਆਬਾ ਖੇਤਰ ਨੂੰ ਛੱਡ ਕੇ ਮਾਲਵਾ ਅਤੇ ਮਾਝਾ ਖੇਤਰ ਵਿਚ ਚੰਨੀ ਫੈਕਟਰ ਆਪਣਾ ਕੋਈ ਵਧੇਰੇ ਪ੍ਰਭਾਵ ਨਹੀਂ ਛੱਡ ਸਕਿਆ। 2017 ਦੇ ਮੁਕਾਬਲੇ ਕਾਂਗਰਸ ਦਾ ਵੋਟ ਫੀਸਦੀ ਲਗਭਗ 8 ਤੋਂ 10 ਫੀਸਦੀ ਤੱਕ ਡਿੱਗਣ ਦੀ ਸੰਭਾਵਨਾ ਹੈ। ਸਭ ਤੋਂ ਵੱਡਾ ਨੁਕਸਾਨ ਉਸ ਨੂੰ ਮਾਲਵਾ ਖੇਤਰ ਵਿਚ ਹੋਣ ਦੇ ਆਸਾਰ ਹਨ। 2017 ਦੀਆਂ  40 ਸੀਟਾਂ ਦੇ ਮੁਕਾਬਲੇ ਉਸ ਨੂੰ ਸਿਰਫ 10 ਜਾਂ 12 ਖੇਤਰਾਂ ਵਿਚ ਜਿੱਤ ਹਾਸਲ ਕਰ ਕੇ ਸੰਤੁਸ਼ਟ ਹੋਣਾ ਪਵੇਗਾ। ਦੋਆਬਾ ਅਤੇ ਮਾਝਾ ਵਿਚ ਉਸ ਨੂੰ 2017 ਦੀਆਂ ਚੋਣਾਂ ਵਿਚ 37 ਸੀਟਾਂ ਮਿਲੀਆਂ ਸਨ। ਇਸ ਵਾਰ ਇਹ ਅੰਕੜਾ 16 ਤੋਂ 22 ਦਰਮਿਆਨ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜ਼ੀਰਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਰੈਸਟੋਰੈਂਟ ’ਚ ਦਾਖਲ ਹੋ ਕੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ

ਭਾਜਪਾ ਗਠਜੋੜ ਦੀ ਹਾਲਤ ਨਿਰਾਸ਼ਾਜਨਕ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਨਾਲ ਚੋਣ ਗਠਜੋੜ ਕੀਤਾ ਹੈ। 117 ਵਿਚੋਂ 93 ਵਿਧਾਨ ਸਭਾ ਖੇਤਰ ਅਜਿਹੇ ਹਨ ਜਿਥੇ ਪੇਂਡੂ ਵੋਟਰਾਂ ਦਾ ਪ੍ਰਭਾਵ ਹੈ। ਪੇਂਡੂ ਖੇਤਰਾਂ ਵਿਚ ਭਾਰਤੀ ਜਨਤਾ ਪਾਰਟੀ ਦਾ ਕੋਈ ਆਧਾਰ ਨਹੀਂ। ਪੰਜਾਬ ਦੇ ਪਿੰਡਾਂ ਵਿਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਈ ਨਾਰਾਜ਼ਗੀ ਅਤੇ ਕੁੜੱਤਣ ਨੇ ਪੰਜਾਬ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਦੀਆਂ ਸੰਭਾਵਨਾ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ। ਦਲਿਤਾਂ ਅਤੇ ਜੱਟ ਸਿੱਖ ਵੋਟਰਾਂ ਵਲੋਂ ਇਸ ਗਠਜੋੜ ਨੂੰ ਮਾਮੂਲੀ ਹਮਾਇਤ ਮਿਲਣ ਦੇ ਆਸਾਰ ਹਨ। ਇਸ ਗਠਜੋੜ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਦੀ ਰੈਲੀ ਨਾਲ ਹੋਣ ਵਾਲੀ ਸੀ। ਪ੍ਰਧਾਨ ਮੰਤਰੀ ਨੇ ਉਦੋਂ ਪੰਜਾਬ ਲਈ ਬਹੁਤ ਐਲਾਨ ਕਰਨੇ ਸਨ। ਇਸ ਗਠਜੋੜ ਦੀ ਚੋਣ ਮੁਹਿੰਮ ਨੂੰ ਰਫਤਾਰ ਮਿਲਣੀ ਸੀ ਪਰ ਵੱਖ-ਵੱਖ ਕਾਰਨਾਂ ਕਾਰਨ ਉਕਤ ਰੈਲੀ ਨਹੀਂ ਹੋ ਸਕੀ। ਪ੍ਰਧਾਨ ਮੰਤਰੀ ਜੇ ਚਾਹੁੰਦੇ ਤਾਂ ਉਕਤ ਐਲਾਨ ਦਿੱਲੀ ਜਾ ਕੇ ਵੀ ਕਰ ਸਕਦੇ ਸਨ, ਜਿਸ ਨਾਲ ਇਸ ਗਠਜੋੜ ਦੀ ਚੋਣ ਮੁਹਿੰਮ ਨੂੰ ਇਕ ਚੰਗੀ ਸ਼ੁਰੂਆਤ ਮਿਲ ਜਾਣੀ ਸੀ। ਚੋਣ ਮੁਹਿੰਮ ਦੇ ਆਖਰੀ ਪੜਾਅ ਤੱਕ ਆਉਂਦੇ-ਆਉਂਦੇ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵਰਗੇ ਚੋਟੀ ਦੇ ਆਗੂਆਂ ਦਾ ਕੱਦ ਬਹੁਤ ਛੋਟਾ ਲੱਗਣ ਲੱਗਾ। ਹਿੰਦੂ ਵੋਟ ਬੈਂਕ ਵਿਚ ਵੀ ਪੂਰੀ ਤਰ੍ਹਾਂ ਖਿੰਡਰਾਅ ਆ ਗਿਆ। ਅਜਿਹੇ ਹਾਲਾਤ ਵਿਚ ਇਸ ਗਠਜੋੜ ਦਾ ਵੋਟ ਫੀਸਦੀ 10 ਫੀਸਦੀ ਤੋਂ ਵੀ ਘੱਟ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਇਸ ਗਠਜੋੜ ਨੂੰ 4 ਤੋਂ 10 ਸੀਟਾਂ ਮਿਲਣ ਦੀ ਹੀ ਸੰਭਾਵਨਾ ਹੈ। ਇਸ ਨੂੰ ਅਸੀਂ ਇਕ ਅਪਮਾਨਜਨਕ ਹਾਰ ਕਹਿ ਸਕਦੇ ਹਾਂ।

ਇਹ ਵੀ ਪੜ੍ਹੋ : ਲੁਧਿਆਣਾ ’ਚ ਫਿਰ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 1 ਹਜ਼ਾਰ ਤੋਂ 1500 ਰੁਪਏ ’ਚ ਤੈਅ ਹੁੰਦੇ ਸੀ ਰੇਟ

ਅਕਾਲੀ ਦਲ-ਬਸਪਾ ਗਠਜੋੜ ਦੀ ਹਾਲਤ ਤਸੱਲੀਬਖਸ਼ ਨਹੀਂ
ਅਕਾਲੀ ਦਲ ਨੂੰ 2017 ਵਿਚ ਲਗਭਗ 20 ਸੀਟਾਂ ਮਿਲੀਆਂ ਸਨ। ਬਹੁਜਨ ਸਮਾਜ ਪਾਰਟੀ ਨੂੰ ਕੋਈ ਸੀਟ ਨਹੀਂ ਮਿਲੀ ਸੀ। ਇੰਨੀ ਵੱਡੀ ਹਾਰ ਤੋਂ ਬਾਅਦ ਵੀ ਮਾਇਆਵਤੀ ਵਲੋਂ ਆਪਣੀ ਪਾਰਟੀ ਨੂੰ ਪੰਜਾਬ ਵਿਚ ਮੁੜ ਜ਼ਿੰਦਾ ਕਰਨ ਦੀ ਕੋਈ ਗੰਭੀਰ ਕੋਸ਼ਿਸ਼ ਨਹੀਂ ਕੀਤੀ ਗਈ। ਕਾਂਗਰਸ ਵਲੋਂ ਇਕ ਦਲਿਤ ਮੁੱਖ ਮੰਤਰੀ ਦਾ ਚਿਹਰਾ ਅੱਗੇ ਕਰਨ ਨਾਲ ਮਾਇਆਵਤੀ ਦੀ ਪਾਰਟੀ ਦੀ ਪ੍ਰੇਸ਼ਾਨੀ ਹੋਰ ਵੀ ਵਧ ਗਈ। ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਆਪਣੀਆਂ ਵੋਟਾਂ ਇਕ-ਦੂਜੇ ਨੂੰ ਟਰਾਂਸਫਰ ਕਰਨ ਵਿਚ ਅਸਫਲ ਰਹੀਆਂ। ਅਜਿਹੇ ਹਾਲਾਤ ਵਿਚ ਬਹੁਜਨ ਸਮਾਜ ਪਾਰਟੀ ਨੂੰ ਇਕ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਕਾਲੀ ਦਲ ਨੂੰ ਜੋ ਨੁਕਸਾਨ ਭਾਰਤੀ ਜਨਤਾ ਪਾਰਟੀ ਤੋਂ ਵੱਖ ਹੋਣ ਕਾਰਨ ਹੋਇਆ ਹੈ, ਉਸ ਦੀ ਪੂਰਤੀ ਕਰਨ ਵਿਚ ਮਾਇਆਵਤੀ ਦੀ ਪਾਰਟੀ ਪੂਰੀ ਤਰ੍ਹਾਂ ਅਸਫਲ ਰਹੀ ਹੈ। ਅਕਾਲੀ ਦਲ ਦਾ ਇਕ ਜੱਟ ਸਿੱਖ ਵੋਟ ਬੈਂਕ ਵੀ ਪੂਰੀ ਤਰ੍ਹਾਂ ਖਿਲਰਿਆ ਨਜ਼ਰ ਆ ਰਿਹਾ ਹੈ। ਕਿਸਾਨ ਸਮਾਜ ਮੋਰਚਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੀ ਇਸ ਜੱਟ ਸਿੱਖ ਵੋਟ ਬੈਂਕ ਦੇ ਭਾਈਵਾਲ ਬਣ ਗਏ ਹਨ। ਸ਼ਹਿਰੀ ਅਤੇ ਅਰਥ-ਸ਼ਹਿਰੀ ਸੀਟਾਂ ’ਤੇ ਅਕਾਲੀ ਦਲ ਦੇ ਗਠਜੋੜ ਨੂੰ ਕੋਈ ਹਮਾਇਤ ਮਿਲਦੀ ਨਜ਼ਰ ਨਹੀਂ ਆਉਂਦੀ। ਅਜਿਹੇ ਹਾਲਾਤ ਵਿਚ 2017 ਦੇ ਮੁਕਾਬਲੇ ਅਕਾਲੀ ਦਲ ਦਾ ਵੋਟ ਫੀਸਦੀ 5 ਤੋਂ 7 ਫੀਸਦੀ ਤੱਕ ਡਿੱਗਣ ਦੇ ਆਸਾਰ ਹਨ। ਇਸ ਕਾਰਨ ਇਸ ਗਠਜੋੜ ਨੂੰ 18 ਤੋਂ 22 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮਜੀਠਾ ’ਚ ਵੱਡੀ ਵਾਰਦਾਤ, ਜੇਠ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਭਰਜਾਈ ਦਾ ਗਲ਼ਾ

ਕਿਸਾਨ ਮੋਰਚਾ ਦੀ ਸਥਿਤੀ ਕਮਜ਼ੋਰ
ਕਿਸਾਨ ਸਮਾਜ ਮੋਰਚਾ ਨੂੰ ਸਿਰਫ ਕਿਸਾਨਾਂ ਦੇ ਨਾਲ ਮਿਲ ਕੇ ਇਕ ਪਾਰਟੀ ਬਣਾ ਕੇ ਚੋਣਾਂ ਵਿਚ ਕੋਈ ਖਾਸ ਸਫਲਤਾ ਮਿਲਣ ਦੀ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਕੋਈ ਅਜਿਹਾ ਚੋਣ ਖੇਤਰ ਨਹੀਂ ਹੈ, ਜਿਥੇ ਹਰ ਵਰਗ ਦੇ ਲੋਕ ਤੁਹਾਨੂੰ ਨਾ ਮਿਲਣ ਅਤੇ ਨਾ ਹੀ ਅਜਿਹੀ ਕੋਈ ਸਿਆਸੀ ਪਾਰਟੀ ਹੈ, ਜਿਸ ਵਿਚ ਹਰ ਤਰ੍ਹਾਂ ਦੇ ਲੋਕਾਂ ਦੀ ਨੁਮਾਇੰਦਗੀ ਨਾ ਹੋਵੇ। ਜੋ ਕਿਸਾਨ ਯੂਨੀਅਨ ਇਸ ਸਿਆਸੀ ਲੜਾਈ ਦੇ ਬਾਹਰ ਬੈਠੀ ਹੈ, ਉਸ ਨੇ ਵੀ ਕਿਸਾਨ ਸਮਾਜ ਮੋਰਚਾ ਦੀ ਹਮਾਇਤ ਕਰਨ ਦੀ ਬਜਾਏ ਆਪਣੇ ਮੈਂਬਰਾਂ ਨੂੰ ਆਪਣੇ ਵਿਵੇਕ ਮੁਤਾਬਕ ਕਿਸੇ ਵੀ ਸਿਆਸੀ ਪਾਰਟੀ ਨੂੰ ਵੋਟ ਦੇਣ ਦੀ ਗੱਲ ਕਹੀ ਹੈ। ਅਜਿਹੇ ਹਾਲਾਤ ਵਿਚ ਕਿਸਾਨ ਸਮਾਜ ਮੋਰਚਾ ਦੇ ਹੱਕ ਵਿਚ ਸਨਮਾਨਜਨਕ ਨਤੀਜਾ ਆਉਣ ਦੀ ਸੰਭਾਵਨਾ ਅਸੰਭਵ ਲੱਗਦੀ ਹੈ। ਇਨ੍ਹਾਂ ਸਭ ਹਾਲਾਤ ਵਿਚ ਇਸ ਮੋਰਚੇ ਨੂੰ ਵੱਧ ਤੋਂ ਵੱਧ 4 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੁੱਤ ਤੋਂ ਫੋਨ ਕਰਵਾ ਕੇ ਪਹਿਲਾਂ ਸਹੁਰੇ ਘਰ ਬੁਲਾਇਆ ਪਤੀ, ਫਿਰ ਕਤਲ ਕਰਕੇ ਸ਼ਮਸ਼ਾਨਘਾਟ ’ਚ ਦੱਬ ਦਿੱਤੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Punjab Assembly Elections
  • Young Voters
  • Political Parties
  • ਪੰਜਾਬ ਵਿਧਾਨ ਸਭਾ ਚੋਣਾਂ
  • ਨੌਜਵਾਨ ਵੋਟਰ
  • ਸਿਆਸੀ ਪਾਰਟੀਆਂ

ਪੰਜਾਬ ਸਰਕਾਰ ਨੇ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸਬੰਧੀ ਜ਼ਿੰਮੇਵਾਰੀ ਬਾਖੂਬੀ ਨਿਭਾਈ: ਰੰਧਾਵਾ

NEXT STORY

Stories You May Like

  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • jewelry worth rs 50 lakhs missing from sbi locker
    SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ ਹੋਸ਼
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • 50 liters of alcohol seized
    ਨਾਜਾਇਜ਼ ਲਾਹਣ 'ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ ਨੌਕਰੀਆਂ
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +