ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ’ਚ ਹੋਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਉਨ੍ਹਾਂ ਨੇ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੇ ਲੋਕਾਂ ਨੂੰ ਸੰਬੋਧਿਤ ਕਰਨਾ ਸੀ। ਪ੍ਰਧਾਨ ਮੰਤਰੀ ਹੁਣ ਜਲਦ ਪੰਜਾਬ ਆ ਕੇ ਰੈਲੀ ਕਰਨਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੱਲ ਹੀ ਵਰਚੁਅਲ ਰੈਲੀ ’ਚ ਐਲਾਨ ਕੀਤਾ ਸੀ ਕਿ ਉਹ ਜਲਦੀ ਹੀ ਪੰਜਾਬ ਆਉਣ ਦਾ ਪ੍ਰੋਗਰਾਮ ਬਣਾਉਣਗੇ, ਜਿਸ ਤੋਂ ਬਾਅਦ ਵਰਚੁਅਲ ਰੈਲੀ ਨੂੰ ਰੱਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਰਚੁਅਲ ਰੈਲੀ ’ਚ PM ਮੋਦੀ ਬੋਲੇ- ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੱਲ ਯਾਨੀ ਕਿ ਮੰਗਲਵਾਰ ਨੂੰ ਪਹਿਲੀ ਵਰਚੁਅਲ ਰੈਲੀ ’ਚ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਸੰਬੋਧਿਤ ਕੀਤਾ ਸੀ। ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਾਂ ਪੈਣੀਆਂ ਹਨ। ਵੋਟਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਪੂਰਾ ਦਾਅ ਪੇਚ ਲਾ ਰਹੀਆਂ ਹਨ। ਸਿਆਸੀ ਪਾਰਟੀਆਂ ਵਲੋਂ ਪੂਰੇ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਰਚੁਅਲ ਰੈਲੀ ’ਚ PM ਮੋਦੀ ਨੇ ਕੀਤਾ ਵਾਅਦਾ- ਜਲਦੀ ਆਵਾਂਗਾ ਪੰਜਾਬ
ਇਸੇ ਕੜੀ ਤਹਿਤ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ’ਚ ਪਹਿਲੀ ਵਰਚੁਅਲ ਰੈਲੀ ਜ਼ਰੀਏ ਵੋਟਰਾਂ ਨੂੰ ਸੰਬੋਧਿਤ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਇਸ ਦੌਰਾਨ ਕੁਝ ਐਲਾਨ ਨਹੀਂ ਕੀਤਾ ਹੈ। ਇਹ ਵੋਟਾਂ ਦੇ ਨਤੀਜੇ ਹੀ ਤੈਅ ਕਰਨਗੇ ਅਤੇ 10 ਮਾਰਚ ਦੀ ਉਡੀਕ ਕਰਨੀ ਹੋਵੇਗੀ ਕਿ ਜਨਤਾ ਨੇ ਕਿਸ ਪਾਰਟੀ ਨੂੰ ਸਿਰ ਮੱਥੇ ਮੰਨਿਆ।
ਇਹ ਵੀ ਪੜ੍ਹੋ : PM ਮੋਦੀ 14 ਫਰਵਰੀ ਨੂੰ ਆਉਣਗੇ ਜਲੰਧਰ, ਕਰਨਗੇ ਚੋਣ ਪ੍ਰਚਾਰ
6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ 'ਇੰਗਲਿਸ਼ ਡਿਕਸ਼ਨਰੀ'
NEXT STORY